For the best experience, open
https://m.punjabitribuneonline.com
on your mobile browser.
Advertisement

ਯੂਟੀ ਨੂੰ ਏਆਈ ਤੇ ਆਈਟੀ ਹੱਬ ਵਜੋਂ ਉਤਸ਼ਾਹਿਤ ਕਰਾਂਗੇ: ਟੰਡਨ

08:42 AM May 10, 2024 IST
ਯੂਟੀ ਨੂੰ ਏਆਈ ਤੇ ਆਈਟੀ ਹੱਬ ਵਜੋਂ ਉਤਸ਼ਾਹਿਤ ਕਰਾਂਗੇ  ਟੰਡਨ
ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਸੈਂਟਰ ਵਿੱਚ ਭਾਜਪਾ ਉਮੀਦਵਾਰ ਸੰਜੇ ਟੰਡਨ। -ਫੋਟੋ: ਰਵੀ ਕੁਮਾਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਮਈ
ਲੋਕ ਸਭਾ ਚੋਣਾਂ ਵਿੱਚ ਨੌਜਵਾਨਾਂ ਦੀ ਭੂਮਿਕਾ ਨੂੰ ਅਹਿਮ ਮੰਨਦਿਆਂ ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਅੱਜ ਪੰਜਾਬ ਯੂਨੀਵਰਸਿਟੀ ਪਹੁੰਚ ਕੇ ਚੋਣ ਪ੍ਰਚਾਰ ਕੀਤਾ। ਟੰਡਨ ਨੇ ਸਟੂਡੈਂਟ ਸੈਂਟਰ ਪਹੁੰਚ ਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।
ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਸੈਂਟਰ ਵਿੱਚ ਟੰਡਨ ਨੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਚੰਡੀਗੜ੍ਹ ਨੂੰ ਮਸਨੂਈ ਬੌਧਿਕਤਾ (ਏਆਈ) ਤੇ ਸੂਚਨਾ ਤਕਨਾਲੋਜੀ (ਆਈਟੀ) ਰੁਜ਼ਗਾਰ ਹੱਬ ਵੱਜੋਂ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਦੀ ਭਾਲ ਵਿੱਚ ਦੇਸ਼ ਦੇ ਦੂਜੇ ਸ਼ਹਿਰਾਂ ਵਿੱਚ ਜਾਣ ਨਹੀਂ ਦਿੱਤਾ ਜਾਵੇਗਾ, ਬਲਕਿ ਚੰਡੀਗੜ੍ਹ ਵਿੱਚ ਹੀ ਰੁਜ਼ਗਾਰ ਦੇ ਵਧੇਰੇ ਸਾਧਨਾਂ ਦਾ ਪ੍ਰਬੰਧ ਕਰਕੇ ਦਿੱਤਾ ਜਾਵੇਗਾ। ਉਪਰੰਤ ਉਨ੍ਹਾਂ ਨਿਊ ਇੰਦਰਾ ਕਲੋਨੀ ਤੇ ਧਨਾਸ ਦੀ ਈਡਬਲਿਊਐੱਸ ਕਲੋਨੀ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਟੰਡਨ ਨੇ ਨਿਊ ਇੰਦਰਾ ਕਲੋਨੀ ਤੇ ਧਨਾਸ ਦੀ ਈਡਬਲਿਊਐੱਸ ਕਲੋਨੀ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਵੱਲੋਂ ਦਿੱਲੀ ਦੀ ਤਰਜ਼ ’ਤੇ ਚੰਡੀਗੜ੍ਹ ਵਿੱਚ ਵੀ ਹਾਊਸਿੰਗ ਬੋਰਡ ਦੇ ਸਾਰੇ ਮੁੱਦਿਆਂ ਨੂੰ ਇਕਮੁਸ਼ਤ ਨਿਪਟਾਰਾ ਸਕੀਮ ਤਹਿਤ ਹੱਲ ਕੀਤਾ ਜਾਵੇਗਾ। ਉਨ੍ਹਾਂ ਚੰਡੀਗੜ੍ਹ ਵਿੱਚ ਰਹਿੰਦੇ ਪੂਰਵਾਂਚਲ ਦੇ ਲੋਕਾਂ ਦੀ ਸਹੂਲਤ ਲਈ ਚੰਡੀਗੜ੍ਹ ਤੋਂ ਪੂਰਵਾਂਚਲ ਤੱਕ ਰੇਲ ਆਵਾਜਾਈ ਨੂੰ ਮਜ਼ਬੂਤ ਕਰਨ ਦਾ ਵਾਅਦਾ ਵੀ ਕੀਤਾ। ਟੰਡਨ ਨੇ ਭਾਜਪਾ ਵੱਲੋਂ ਕਰੋਨਾ ਮਹਾਮਾਰੀ ਦੌਰਾਨ ਪੂਰਵਾਂਚਲ ਦੇ ਲੋਕਾਂ ਦੀ ਮਦਦ ਵਿੱਚ ਕੀਤੇ ਕੰਮਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਇਸ ਵਾਰ ਮੁੜ ਤੋਂ ਲੋਕਾਂ ਨੂੰ ਭਾਜਪਾ ਨੂੰ ਵੋਟ ਪਾ ਕੇ ਕਾਮਯਾਬ ਕਰਨ ਦੀ ਅਪੀਲ ਕੀਤੀ।

Advertisement

ਟੰਡਨ ਅੱਜ ਨੱਢਾ ਦੀ ਹਾਜ਼ਰ ’ਚ ਦਾਖ਼ਲ ਕਰਨਗੇ ਨਾਮਜ਼ਦਗੀ
ਸੰਜੇ ਟੰਡਨ ਵੱਲੋਂ ਭਲਕੇ 10 ਮਈ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਹਾਜ਼ਰੀ ਵਿੱਚ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਭਾਜਪਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਸੈਕਟਰ-34 ਸਥਿਤ ਪ੍ਰਦਰਸ਼ਨੀ ਮੈਦਾਨ ਤੋਂ ਸੈਕਟਰ-17 ਤੱਕ ਰੋਡ ਸ਼ੋਅ ਕੀਤਾ ਜਾਵੇਗਾ। ਰੋਡ ਸ਼ੋਅ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਟੰਡਨ ਆਪਣੇ ਪਰਿਵਾਰਕ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਲੀਡਰਾਂ ਸਣੇ ਸੈਕਟਰ-33 ਸਥਿਤ ਚੰਡੀਗੜ੍ਹ ਭਾਜਪਾ ਦਫ਼ਤਰ ‘ਕਮਲਮ’ ਵਿੱਚ ਹਵਨ ਕਰਨਗੇ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅਤੇ ਸ੍ਰੀ ਟੰਡਨ ਸੈਕਟਰ 27 ਦੇ ਰਾਮਲੀਲਾ ਮੈਦਾਨ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ।

Advertisement
Author Image

sukhwinder singh

View all posts

Advertisement
Advertisement
×