ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਨੇਕਤਾ ਵਿੱਚ ਏਕਤਾ ਦੇ ਸਿਧਾਂਤ ਲਈ ਮਾਰੂ ਸਾਬਿਤ ਹੋਵੇਗਾ ਯੂਸੀਸੀ: ਬਡੂੰਗਰ

07:13 AM Jul 06, 2023 IST

ਖੇਤਰੀ ਪ੍ਰਤੀਨਿਧ
ਪਟਿਆਲਾ, 5 ਜੁਲਾਈ
ਕੇਂਦਰ ਵੱਲੋਂ ਯੂਨੀਫਾਰਮ ਸਿਵਲ ਕੋਡ ਲਾਗੂ (ਯੂਸੀਸੀ) ਕੀਤੇ ਜਾਣ ਸਬੰਧੀ ਚੁੱਕੇ ਜਾ ਰਹੇ ਕਦਮਾਂ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਯੂਸੀਸੀ ਇਕਸਮਾਨ ਕਾਨੂੰਨ ਲਿਆਉਣ ਦੇ ਨਾਲ ਧਾਰਮਿਕ ਅਤੇ ਸਮਾਜਿਕ ਤਾਣਾ-ਬਾਣਾ ਮਲਟੀਆਮੇਟ ਹੋ ਜਾਵੇਗਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਰਤ ਵਿਚ ਵੱਖ-ਵੱਖ ਧਰਮਾਂ, ਅਕੀਦਿਆਂ, ਭਾਸ਼ਾਵਾਂ, ਬੋਲੀਆਂ, ਸੱਭਿਆਚਾਰ, ਰਸਮਾਂ ਰਿਵਾਜਾਂ ਵਾਲੇ ਲੋਕ ਵੱਸਦੇ ਹਨ, ਜੋ ਆਪੋ ਆਪਣੇ ਰਸਮਾਂ ਰਿਵਾਜਾਂ ਅਨੁਸਾਰ ਕਾਰਜ ਕਰਦੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੇ ਭਾਰਤੀ ਸੰਵਿਧਾਨ ਵਿਚ ਵਿਸ਼ਵਾਸਾਂ ਦੀ ਸੁਰੱਖਿਆ ਨਿਸ਼ਚਿਤ ਕੀਤੀ ਹੈ ਅਤੇ ਅਜਿਹੇ ਸਮਾਜਿਕ, ਧਾਰਮਿਕ ਅਤੇ ਸੰਵਿਧਾਨਕ ਸੱਚਾਈਆਂ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਾਰੇ ਦੇਸ਼ ਵਿਚ ਇਕਸਮਾਨ ਨਾਗਰਿਕ ਲਈ ਨੀਯਤ ਕਰਨਾ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਵਾਜ਼ਬ ਹੀ ਹੋਵੇਗਾ।
ਉਨ੍ਹਾਂ ਕਿਹਾ ਕਿ ਭਾਰਤ ਵਿੱਚ ਅਨੇਕਤਾ ਵਿਚ ਏਕਤਾ ਦੇ ਸਿਧਾਂਤ ਅਤੇ ਅਟੱਲ ਸੱਚਾਈ ਨੂੰ ਭਾਰੀ ਧੱਕਾ ਲੱਗੇਗਾ ਇਸ ਲਈ ਅਜਿਹੇ ਨਵੇਂ ਕਾਨੂੰਨ ਨਹੀਂ ਬਣਾਏ ਜਾਣੇ ਚਾਹੀਦੇ ਜਿਨ੍ਹਾਂ ਨਾਲ ਸਿੱਧੇ ਤੌਰ ’ਤੇ ਦੇਸ਼ ਅੰਦਰ ਵੱਸ ਰਹੀਆਂ ਅਨੇਕਾਂ ਹੀ ਘੱਟ ਗਿਣਤੀਆਂ ਦੇ ਅਧਿਕਾਰਾਂ ’ਤੇ ਡਾਕਾ ਵੱਜੇਗਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ਕਤੀ ਦੇ ਜ਼ੋਰ ਨਾਲ ਬਣਾਏ ਜਾ ਰਹੇ ਅਜਿਹੇ ਕਾਨੂੰਨ ਨਾਲ ਦੇਸ਼ ਦਾ ਧਾਰਮਿਕ ਅਤੇ ਸਮਾਜਿਕ ਤਾਣਾ-ਬਾਣਾ ਮਲੀਆਮੇਟ ਹੋ ਜਾਵੇਗਾ।

Advertisement

Advertisement
Tags :
ਅਨੇਕਤਾਏਕਤਾਸਾਬਿਤਸਿਧਾਂਤਹੋਵੇਗਾਬਡੂੰਗਰਮਾਰੂਯੂਸੀਸੀਵਿੱਚ
Advertisement