ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗਾ: ਕੇਜਰੀਵਾਲ
01:05 PM Sep 15, 2024 IST
ਨਵੀਂ ਦਿੱਲੀ, 15 ਸਤੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਹ ਦੋ ਦਿਨਾਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਦਿੱਲੀ ਵਿੱਚ ਸਮੇਂ ਤੋਂ ਪਹਿਲਾਂ ਚੋਣਾਂ ਕਰਾਉਣ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਲੋਕ ਉਨ੍ਹਾਂ ਨੂੰ ‘ਇਮਾਨਦਾਰੀ ਦਾ ਪ੍ਰਮਾਣ ਪੱਤਰ’ ਨਹੀਂ ਦੇ ਦਿੰਦੇ, ਉਦੋਂ ਤੱਕ ਉਹ ਮੁੱਖ ਮੰਤਰੀ ਦੀ ਕੁਰਸੀ ’ਤੇ ਨਹੀਂ ਬੈਠਣਗੇ। ਆਬਕਾਰੀ ਨੀਤੀ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਏ ਕੇਜਰੀਵਾਲ ਨੇ ਕਿਹਾ, ‘‘ਮੈਂ ਮੁੱਖ ਮੰਤਰੀ ਦੀ ਕੁਰਸੀ ’ਤੇ ਉਦੋਂ ਬੈਠਾਂਗਾ, ਜਦੋਂ ਲੋਕ ਮੈਨੂੰ ਇਮਾਨਦਾਰੀ ਦਾ ਪ੍ਰਮਾਣ ਪੱਤਰ ਦੇਣਗੇ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਗਨੀ ਪ੍ਰੀਖਿਆ ਦੇਣਾ ਚਾਹੰਦਾ ਹਾਂ।’’ ਉਨ੍ਹਾਂ ਕਿਹਾ, ‘‘ਮੈਂ ਮੁੱਖ ਮੰਤਰੀ ਅਤੇ ਸਿਸੋਦੀਆ ਉਪ ਮੁੱਖ ਮੰਤਰੀ ਉਦੋਂ ਹੀ ਬਣਨਗੇ, ਜਦੋਂ ਲੋਕ ਕਹਿਣਗੇ ਕਿ ਅਸੀਂ ਇਮਾਨਦਾਰ ਹਾਂ।’’ -ਪੀਟੀਆਈ
Advertisement
Advertisement