For the best experience, open
https://m.punjabitribuneonline.com
on your mobile browser.
Advertisement

ਬਟਾਲਾ ਦੀ ਲੋਹਾ ਸਨਅਤ ਨੂੰ ਸੁਰਜੀਤ ਕਰਾਵਾਂਗਾ: ਚੀਮਾ

06:53 AM Apr 27, 2024 IST
ਬਟਾਲਾ ਦੀ ਲੋਹਾ ਸਨਅਤ ਨੂੰ ਸੁਰਜੀਤ ਕਰਾਵਾਂਗਾ  ਚੀਮਾ
Advertisement

ਦਲਬੀਰ ਸੱਖੋਵਾਲੀਆ
ਬਟਾਲਾ, 26 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਬਟਾਲਾ ’ਚ ਵੱਖ-ਵੱਖ ਥਾਵਾਂ ’ਤੇ ਸੰਬੋਧਨ ਕਰਦਿਆਂ ਆਖਿਆ ਕਿ ਉਹ ਬਟਾਲਾ ਦੀ ਲੋਹਾ ਸਨਅਤ ਨੂੰ ਪੁਨਰ ਸੁਰਜੀਤ ਕਰਵਾਉਣ ਲਈ ਕੇਂਦਰ ਸਰਕਾਰ ਤੋਂ ਮੰਗ ਕਰਨਗੇ। ਹਲਕਾ ਇੰਚਾਰਜ ਨਰੇਸ਼ ਮਹਾਜਨ ਦੀ ਅਗਵਾਈ ਹੇਠ ਇੱਥੇ ਇੱਕ ਪੈਲੇਸ ਵਿੱਚ ਚੋਣ ਇਕੱਤਰਤਾ ਦੌਰਾਨ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਨੂੰ ਕੇਂਦਰ ਸਰਕਾਰ ਵੱਲੋਂ ਉਦਯੋਗਿਕ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਜਦੋਂਕਿ ਪੰਜਾਬ ਨੂੰ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਇਨ੍ਹਾਂ ਸਹੂਲਤਾਂ ਤੋਂ ਦੂਰ ਰੱਖਿਆ ਗਿਆ ਹੈ। ਉਨ੍ਹਾਂ ਆਖਿਆ ਕਿ ਬਟਾਲਾ ਦੀ ਲੋਹਾ ਸਨਅਤ ਦੀ ਕਿਸੇ ਵੇਲੇ ਪੂਰੇ ਦੇਸ਼ ਵਿੱਚ ਸ਼ਾਨ ਹੁੰਦੀ ਸੀ ਪਰ ਕੇਂਦਰੀ ਸਰਕਾਰਾਂ ਦੀਆਂ ਪੰਜਾਬ ਵਿਰੋਧੀ ਨੀਤੀਆਂ ਕਾਰਨ ਬਟਾਲਾ ਦੀ ਲੋਹਾ ਸਨਅਤ ਅੱਜ ਆਖ਼ਰੀ ਸਾਹਾਂ ’ਤੇ ਹੈ। ਉਨ੍ਹਾਂ ਕਿਹਾ ਕਿ ਇੱਥੋਂ ਦੀ ਸਨਅਤ ਨੂੰ ਮੁੜ ਪੈਰਾਂ ਸਿਰ ਕਰਨ ਦੇ ਯਤਨ ਕੀਤੇ ਜਾਣਗੇ ਜਿਸ ਨਾਲ ਲੋਕਾਂ ਨੂੰ ਰੁਜਗਾਰ ਮਿਲ ਸਕੇ।
ਉਨ੍ਹਾਂ ਕਿਹਾ ਕਿ ਬਟਾਲਾ ਇਤਿਹਾਸਕ ਸ਼ਹਿਰ ਹੋਣ ਦੇ ਬਾਵਜੂਦ ਆਪਣੀ ਕਿਸਮਤ ’ਤੇ ਝੂਰ ਰਿਹਾ ਹੈ। ਉਹ ਜਿੱਤ ਕੇ ਬਟਾਲਾ ਸ਼ਹਿਰ ਦੇ ਵਿਰਾਸਤੀ ਰੂਪ ਨੂੰ ਬਹਾਲ ਕਰਦਿਆਂ ਸੁੰਦਰੀਕਰਨ ਦੀ ਵਿਸ਼ੇਸ਼ ਯੋਜਨਾ ਲੈ ਕੇ ਆਉਣਗੇ। ਹਲਕਾ ਇੰਚਾਰਜ ਨਰੇਸ਼ ਮਹਾਜਨ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੌਕੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਜੀਤ ਸਿੰਘ ਬਿਜਲੀਵਾਲ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਗੋਰਾ ਸਣੇ ਹੋਰ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×