ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ’ਵਰਸਿਟੀ ਵਿੱਚ ਨਵੇਂ ਕੋਰਸ ਸ਼ੁਰੂ ਕਰਾਂਗੇ: ਵੀਸੀ

06:51 AM Jul 24, 2024 IST
ਅਕਾਦਮਿਕ ਕੌਂਸਲ ਦੀ ਮੀਟਿੰਗ ਵਿੱਚ ਸ਼ਾਮਲ ਮੈਂਬਰ। -ਫੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 23 ਜੁਲਾਈ
ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਕੇਕੇ ਯਾਦਵ ਨੇ ਕਿਹਾ ਕਿ ਅਕਾਦਮਿਕ ਕੌਂਸਲ ਦਾ ਉਦੇਸ਼ ਅਕਾਦਮਿਕ ਸਿੱਖਿਆ ਨੂੰ ਨਵੇਂ ਯੁੱਗ ਦਾ ਹਾਣੀ ਬਣਾਉਣਾ ਹੈ। ਉਹ ਅੱਜ ਅਕਾਦਮਿਕ ਕੌਂਸਲ ਦੀ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਸ੍ਰੀ ਯਾਦਵ ਕੁਝ ਜ਼ਰੂਰੀ ਕਾਰਨਾਂ ਕਰਕੇ ਯੂਨੀਵਰਸਿਟੀ ਦੇ ਸੈਨੇਟ ਹਾਲ ਵਿੱਚ ਹੋਈ ਇਸ ਮੀਟਿੰਗ ’ਚ ਆਨਲਾਈਨ ਵਿਧੀ ਰਾਹੀਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਅਕਾਦਮਿਕ ਫ਼ੈਸਲਿਆਂ ਅਤੇ ਅਕਾਦਮਿਕ ਅਗਵਾਈ ਲਈ ਯੂਨੀਵਰਸਿਟੀ ਦੇ ਸੁਚਾਰੂ ਅਕਾਦਮਿਕ ਪ੍ਰਬੰਧਨ ਹਿਤ ਅਕਾਦਮਿਕ ਕੌਂਸਲ ਇਕ ਅਹਿਮ ਸਥਾਨ ਰੱਖਦੀ ਹੈ। ਕੇਕੇ ਯਾਦਵ ਵੱਲੋਂ ਯੂਨੀਵਰਸਿਟੀ ਦੇ ਉਪ ਕੁਲਪਤੀ ਵਜੋਂ ਅਹੁਦਾ ਸੰਭਾਲਣ ਉਪਰੰਤ ਅਕਾਦਮਿਕ ਕੌਂਸਲ ਦੀ ਇਸ ਪਹਿਲੀ ਇਕੱਤਰਤਾ ਦੌਰਾਨ ਅਕਾਦਮਿਕ ਕੌਂਸਲ ਵੱਲੋਂ ਉਨ੍ਹਾਂ ਦਾ ਰਸਮੀ ਰੂਪ ਵਿਚ ਸਵਾਗਤ ਕੀਤਾ ਗਿਆ। ਇਕੱਤਰਤਾ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਨਵੇਂ ਸਮਿਆਂ ਦਾ ਹਾਣੀ ਬਣਾਉਣ ਹਿੱਤ ਨਵੇਂ ਅਕਾਦਮਿਕ ਰੁਝਾਨਾਂ ਤਹਿਤ ਜਲਦੀ ਹੀ ਨਵੇਂ ਕੋਰਸ ਉਲੀਕਣ ਸਬੰਧੀ ਯੋਜਨਾ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਹੋਰ ਉਚਾਈਆਂ ’ਤੇ ਲਿਜਾਣ ਲਈ ਸਾਰਿਆਂ ਨੂੰ ਉਪਰਾਲੇ ਕਰਨ ਦੀ ਲੋੜ ਹੈ। ਇਸ ਮੌਕੇ ਅਕਾਦਮਿਕ ਕੌਂਸਲ ਨੇ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ’ਚ ਵੱਖ-ਵੱਖ ਕੋਰਸ ਚਲਾਉਣ ਦੀ ਪੁਸ਼ਟੀ ਕੀਤੀ। ਇਨ੍ਹਾਂ ਕੋਰਸਾਂ ਦੀ ਗਿਣਤੀ 17 ਦੇ ਕਰੀਬ ਹੈ। ਅਕਾਦਮਿਕ ਕੌਂਸਲ ਦੀ ਕਾਰਵਾਈ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਏ.ਕੇ. ਤਿਵਾੜੀ ਨੇ ਚਲਾਈ। ਉਨ੍ਹਾਂ ਨੇ ਮੀਟਿੰਗ ਵਿਚਲੇ ਏਜੰਡੇ ਦੀਆਂ ਵੱਖ-ਵੱਖ ਮੱਦਾਂ ਨੂੰ ਕੌਂਸਲ ਮੈਂਬਰਾਂ ਅੱਗੇ ਪੇਸ਼ ਕੀਤਾ ਜਿਨ੍ਹਾਂ ਨੇ ਇਨ੍ਹਾਂ ਨੂੰ ਪ੍ਰਵਾਨਿਤ ਕਰ ਦਿੱਤਾ।

Advertisement

Advertisement