ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਪਾਰੀਆਂ ਦੀਆਂ ਸਮੱਸਿਆਵਾਂ ਕੇਂਦਰ ਕੋਲ ਚੁੱਕਾਂਗਾ: ਤਰੁਣ ਚੁੱਘ

10:42 AM Oct 18, 2023 IST
ਭਾਜਪਾ ਆਗੂ ਤਰੁਣ ਚੁੱਘ ਦਾ ਸਵਾਗਤ ਕਰਦੇ ਹੋਏ ਹਰਕੇਸ਼ ਮਿੱਤਲ ਅਤੇ ਹੋਰ। -ਫੋਟੋ: ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਅਕਤੂਬਰ
ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਉਹ ਜਲਦੀ ਹੀ ਪੰਜਾਬ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਕੇਂਦਰ ਸਰਕਾਰ ਦੇ ਧਿਆਨ ’ਚ ਲਿਆ ਕੇ ਉਨ੍ਹਾਂ ਨੂੰ ਹੱਲ ਕਰਵਾਉਣਗੇ। ਸ੍ਰੀ ਚੁੱਘ ਨੇ ਇਹ ਪ੍ਰਗਟਾਵਾ ਜ਼ਿਲ੍ਹਾ ਭਾਜਪਾ ਵਪਾਰ ਸੈੱਲ ਦੇ ਪ੍ਰਧਾਨ ਹਰਕੇਸ਼ ਮਿੱਤਲ ਦੇ ਗ੍ਰਹਿ ਵਿਖੇ ਵਪਾਰੀਆਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਡੇਢ ਸਾਲ ਦੌਰਾਨ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਨੇ ਹਰ ਵਰਗ ਨੂੰ ਪ੍ਰੇਸ਼ਾਨ ਕੀਤਾ ਹੈ, ਜਦੋਂਕਿ ਵਪਾਰੀ ਵਰਗ ਦੁਖੀ ਹੋ ਕੇ ‘ਆਪ’ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਤਿਆਰ ਬੈਠਾ ਹੈ।
ਪ੍ਰਧਾਨ ਹਰਕੇਸ਼ ਮਿੱਤਲ ਨੇ ਤਰੁਣ ਚੁੱਘ ਨੂੰ ‘ਆਪ’ ਸਰਕਾਰ ਦੇ ਰਾਜ ’ਚ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਵਪਾਰੀਆ ਵਾਸਤੇ ਕੋਈ ਨੀਤੀ ਤਿਆਰ ਨਹੀਂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ, ਨੀਰੂ ਮਿੱਤਲ, ਵਿਸ਼ੂ ਮਿੱਤਲ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Advertisement

Advertisement