ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਰਵਾਸੀਆਂ ਨੂੰ ਖੇਤੀਯੋਗ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਦਾ ਮੁੱਦਾ ਚੁੱਕਾਂਗੇ: ਧਾਲੀਵਾਲ

07:56 AM Jul 27, 2024 IST
ਕੇਰਲ ਦੇ ਮੁੱਖ ਮੰਤਰੀ ਨਾਲ ਗੱਲਬਾਤ ਕਰਦੇ ਹੋਏ ਕੁਲਦੀਪ ਸਿੰਘ ਧਾਲੀਵਾਲ।

ਰਾਜਨ ਮਾਨ
ਰਮਦਾਸ, 26 ਜੁਲਾਈ
ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਪਰਵਾਸੀ ਭਾਰਤੀਆਂ ਨੂੰ ਖੇਤੀਬਾੜੀ ਵਾਲੀ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਚੁੱਕਣਗੇ। ਉਨ੍ਹਾਂ ਇਹ ਵੀ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਤੇ ਕੇਰਲ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਸਰਕਾਰਾਂ ਮਿਲ ਕੇ ਹੰਭਲਾ ਮਾਰਨਗੀਆਂ ਅਤੇ ਪਰਵਾਸੀਆਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਸਾਂਝੇ ਤੌਰ ’ਤੇ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ।
ਸ੍ਰੀ ਧਾਲੀਵਾਲ ਨੇ ਅੱਜ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ, ਜਿਨ੍ਹਾਂ ਕੋਲ ਐੱਨਆਰਆਈ ਵਿਭਾਗ ਵੀ ਹੈ, ਨਾਲ ਮੁਲਾਕਾਤ ਦੌਰਾਨ ਐੱਨਆਰਆਈਜ਼ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਅਤੇ ਉਨ੍ਹਾਂ ਦੇ ਹੱਲ ਲਈ ਮਿਲ ਕੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦਾ ਫ਼ੈਸਲਾ ਕੀਤਾ। ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਪਰਵਾਸੀ ਭਾਰਤੀਆਂ ਨੂੰ ਖੇਤੀਬਾੜੀ ਵਾਲੀ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਬਾਰੇ ਵਿਚਾਰ-ਵਟਾਂਦਰਾ ਕੀਤਾ, ਜੋ ਮੌਜੂਦਾ ਸਮੇਂ ਸਿਰਫ ਕਮਰਸ਼ੀਅਲ ਜ਼ਮੀਨ ਖਰੀਦਣ ਤੱਕ ਸੀਮਤ ਹੈ। ਉਨ੍ਹਾਂ ਪਰਵਾਸੀ ਭਾਰਤੀਆਂ ਨੂੰ ਲਾਭ ਪਹੁੰਚਾਉਣ ਲਈ ਨੀਤੀ ’ਚ ਬਦਲਾਅ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਕੋਲ ਸਾਂਝੇ ਤੌਰ ’ਤੇ ਇਹ ਮੁੱਦਾ ਉਠਾਉਣ ਦਾ ਫ਼ੈਸਲਾ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਵਿਸ਼ਵ ਭਰ ਦੇ ਭਾਰਤੀ ਦੂਤਾਵਾਸਾਂ ਕੋਲ ਅਜਿਹਾ ਸਟਾਫ਼ ਮੌਜੂਦ ਹੋਵੇ ਜੋ ਪੰਜਾਬ ਅਤੇ ਕੇਰਲਾ ਦੀਆਂ ਮੂਲ ਭਾਸ਼ਾਵਾਂ ਤੋਂ ਚੰਗੀ ਤਰ੍ਹਾਂ ਜਾਣੂ ਹੋਵੇ ਤਾਂ ਜੋ ਇਨ੍ਹਾਂ ਸੂਬਿਆਂ ਦੇ ਪਰਵਾਸੀ ਭਾਰਤੀਆਂ ਨੂੰ ਬਿਹਤਰ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

Advertisement

Advertisement
Advertisement