ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੀ ਪਾਕਿਸਤਾਨ ਨਾਲ ਗੱਲਬਾਤ ਕਰਕੇ ਅਤਿਵਾਦ ਖਤਮ ਹੋ ਜਾਵੇਗਾ: ਰੈਣਾ

08:49 AM Sep 02, 2024 IST
ਭਾਜਪਾ ਆਗੂ ਰਵਿੰਦਰ ਰੈਣਾ ਮੀਡੀਆ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਏਐੱਨਆਈ

ਜੰਮੂ, 1 ਸਤੰਬਰ
ਪਾਕਿਸਤਾਨ ਨਾਲ ਗੱਲਬਾਤ ਦੀ ਵਕਾਲਤ ਕਰਨ ਲਈ ਨੈਸ਼ਨਲ ਕਾਨਫਰੰਸ ਦੀ ਆਲੋਚਨਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੀ ਜੰਮੂ ਕਸ਼ਮੀਰ ਇਕਾਈ ਦੇ ਪ੍ਰਧਾਨ ਰਵਿੰਦਰ ਰੈਣਾ ਨੇ ਅੱਜ ਉਨ੍ਹਾਂ ਨੂੰ ਸਵਾਲ ਕੀਤਾ ਕਿ ਕੀ ਗੁਆਂਢੀ ਮੁਲਕ ਨਾਲ ਗੱਲਬਾਤ ਸ਼ੁਰੂ ਕਰਨ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਅਤਿਵਾਦ ਤੇ ਖੂਨ-ਖਰਾਬਾ ਖਤਮ ਹੋ ਜਾਵੇਗਾ। ਰੈਣਾ ਨੇ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਆਪਣੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੇ ਵਿਰੋਧ ਅਤੇ ਅਸਤੀਫਿਆਂ ਨੂੰ ਤਵੱਜੋ ਨਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਭਾਜਪਾ ਆਪਣੇ ਦਮ ’ਤੇ ਸਰਕਾਰ ਬਣਾਏਗੀ। ਰੈਣਾ ਨੇ ਕਿਹਾ, ‘ਬਦਕਿਸਮਤੀ ਨਾਲ ਨੈਸ਼ਨਲ ਕਾਨਫਰੰਸ ਦੇ ਨੇਤਾ ਪਾਕਿਸਤਾਨ ਦੀ ਬੰਦੂਕ ਬਾਰੇ ਗੱਲ ਨਹੀਂ ਕਰਦੇ ਜੋ ਸਾਡੀ ਧਰਤੀ ’ਤੇ ਮੌਤ ਤੇ ਤਬਾਹੀ ਲਿਆਈ। ਪਾਕਿਸਤਾਨ ਨਾਲ ਗੱਲਬਾਤ ਦੀ ਵਕਾਲਤ ਕਰਕੇ ਉਹ ਸਹੀ ਕੰਮ ਨਹੀਂ ਕਰ ਰਹੇ।’ ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਗੱਲਬਾਤ ਸ਼ੁਰੂ ਕਰਨਾ ਸਿਰਫ਼ ਕੇਂਦਰ ਸਰਕਾਰ ਦਾ ਵਿਸ਼ੇਸ਼ ਅਧਿਕਾਰ ਹੈ। ਉਨ੍ਹਾਂ ਕਿਹਾ, ‘ਨੈਸ਼ਨਲ ਕਾਨਫਰੰਸ ਦੇ ਆਗੂਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸਾਡੇ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੋਸਤੀ ਦਾ ਹੱਥ ਵਧਾਉਣ ਲਈ ਬੱਸ ’ਚ ਸਵਾਰ ਹੋ ਕੇ ਪਾਕਿਸਤਾਨ ਗਏ ਸਨ ਪਰ ਪਾਕਿਸਤਾਨ ਨੇ ਕਾਰਗਿਲ ਜੰਗ ਸ਼ੁਰੂ ਕਰਕੇ ਭਾਰਤ ਦੀ ਪਿੱਠ ’ਚ ਛੁਰਾ ਮਾਰਿਆ ਸੀ।’ ਟਿਕਟਾਂ ਦੀ ਵੰਡ ਨੂੰ ਲੈ ਕੇ ਪਾਰਟੀ ਅੰਦਰ ਨਾਰਾਜ਼ਗੀ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਭਾਜਪਾ ਇੱਕ ਪਰਿਵਾਰ ਦੀ ਤਰ੍ਹਾਂ ਹੈ ਅਤੇ ਇੱਕ ਟੀਮ ਦੀ ਤਰ੍ਹਾਂ ਮਿਲ ਕੇ ਕੰਮ ਕਰਦੀ ਹੈ। ਸੂਬਾਈ ਭਾਜਪਾ ਦੇ ਪ੍ਰਧਾਨ ਨੇ ਕਿਹਾ ਕਿ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਾਂਤੀ, ਖੁਸ਼ਹਾਲੀ ਤੇ ਵਿਕਾਸ ਦੀ ਬਹਾਲੀ ਕਰਕੇ ਜੰਮੂ ਕਸ਼ਮੀਰ ਦੀ ਕਿਸਮਤ ਬਦਲ ਦਿੱਤੀ ਹੈ। -ਪੀਟੀਆਈ

Advertisement

Advertisement