ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਾਂਗੇ: ਸੁਭਾਸ਼ ਸ਼ਰਮਾ

08:48 AM May 10, 2024 IST
ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਭਾਸ਼ ਸ਼ਰਮਾ। -ਫੋਟੋ: ਚਾਨਾ

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 9 ਮਈ
ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸੁਭਾਸ਼ ਸ਼ਰਮਾ ਨੇ ਅੱਜ ਸਾਥੀਆਂ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਚਰਨਾਂ ਵਿੱਚ ਅਰਦਾਸ ਕਰ ਕੇ ਆਪਣੀ ਚੋਣ ਮੁਹਿੰਮ ਆਰੰਭੀ।
ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਭਾਸ਼ ਸ਼ਰਮਾ ਨੇ ਪਾਰਟੀ ਹਾਈ ਕਮਾਂਡ ਵੱਲੋਂ ਇਤਿਹਾਸਕ ਧਰਤੀ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਇਸ ਹਲਕੇ ਦੀ ਸੇਵਾ ਪਾਰਟੀ ਵੱਲੋਂ ਬਖ਼ਸ਼ੀ ਗਈ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਮੋਦੀ ਅਤੇ ਭਾਜਪਾ ਦੇ ਹੱਕ ਵਿੱਚ ਲਹਿਰ ਚੱਲ ਰਹੀ ਹੈ ਅਤੇ ਭਾਜਪਾ ਸੂਬੇ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ’ਤੇ ਵੱਡੀ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਇਸ ਹਲਕੇ ਦੇ ਲੋਕ ਉਨ੍ਹਾਂ ਦੀ ਝੋਲੀ ਇਹ ਸੀਟ ਪਾਉਂਦੇ ਹਨ ਤਾਂ ਉਹ ਇਸ ਇਤਿਹਾਸਕ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਸੁਭਾਸ਼ ਸ਼ਰਮਾ ਨੇ ਕਿਹਾ ਕਿ ਬੇ ਦੇ ਲੋਕਾਂ ਨੇ ਸਾਰੀਆਂ ਪਾਰਟੀਆਂ ਦੀਆਂ ਸਰਕਾਰਾਂ ਦੇਖੀਆਂ ਹਨ ਤੇ ਹੁਣ ਉਹ ਸਿਰਫ਼ ਭਾਜਪਾ ਦੇ ਹੱਥ ਵਿਚ ਸੱਤਾ ਸੌਂਪਣਗੇ ਤੇ ਦੇਸ਼ ਨੂੰ ਹੋਰ ਬੁਲੰਦੀਆਂ ’ਤੇ ਲੈ ਕੇ ਜਾਣ ਲਈ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਲੋਕ ਉਨ੍ਹਾਂ ਨੂੰ ਸੇਵਾ ਸੌਂਪਦੇ ਹਨ ਤਾਂ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਅੰਦਰ ਪੈਂਦੇ ਮੁਹਾਲੀ ਨੂੰ ਆਈਟੀ ਹੱਬ ਬਣਾਉਣਾ, ਨੰਗਲ ਵਿੱਚ ਐੱਨਐੱਫਐਲ ਵਰਗਾ ਇੱਕ ਹੋਰ ਕਾਰਖਾਨਾ ਲਗਾਉਣਾ, ਹਲਕੇ ਨੂੰ ਸੈਰ-ਸਪਾਟਾ ਹੱਬ ਵਜੋਂ ਵਿਕਸਤ ਕਰਨਾ ਅਤੇ ਨਾਜਾਇਜ਼ ਖਣਨ ਨੂੰ ਨੱਥ ਪਾਉਣੀ ਉਨ੍ਹਾਂ ਦੀ ਪਹਿਲ ਹੇਵੇਗੀ। ਕਿਸਾਨਾਂ ਵੱਲੋਂ ਭਾਜਪਾ ਦੇ ਕੀਤੇ ਜਾ ਰਹੇ ਵਿਰੋਧ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ਼ਰਮਾ ਨੇ ਕਿਹਾ ਕਿ ਸਿਰਫ਼ ਕੁਝ ਜਥੇਬੰਦੀਆਂ ਵੱਲੋਂ ਇਹ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਪਰਮੇਸ਼ਰ ਰੂਪੀ ਜਨਤਾ ਦਾ ਜੋ ਵੀ ਫੈਸਲਾ ਇਨ੍ਹਾਂ ਚੋਣਾਂ ਵਿੱਚ ਆਵੇ ਜਥੇਬੰਦੀਆਂ ਉਸ ਦਾ ਸਤਿਕਾਰ ਕਰਨ। ਇਸ ਮੌਕੇ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪਾਰਟੀ ਤੋਂ ਰੁੱਸੇ ਲੋਕਾਂ ਨੂੰ ਜਲਦੀ ਇੱਕ ਝੰਡੇ ਥੱਲੇ ਇਕੱਠਾ ਕੀਤਾ ਜਾਵੇਗਾ। ਇਸ ਮੌਕੇ ਜਤਿੰਦਰ ਸਿੰਘ ਅਠਵਾਲ, ਡਾ. ਪਰਮਿੰਦਰ ਸ਼ਰਮਾ, ਐਡਵੋਕੇਟ ਸਤਵੀਰ ਰਾਣਾ ਮੌਜੂਦ ਸਨ।

Advertisement

Advertisement
Advertisement