For the best experience, open
https://m.punjabitribuneonline.com
on your mobile browser.
Advertisement

ਆਨੰਦਪੁਰ ਸਾਹਿਬ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰਾਂਗਾ: ਕੰਗ

10:11 AM Apr 08, 2024 IST
ਆਨੰਦਪੁਰ ਸਾਹਿਬ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰਾਂਗਾ  ਕੰਗ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਬੰਗਾ, 7 ਅਪਰੈਲ
ਆਮ ਆਦਮੀ ਪਾਰਟੀ ਦੇ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦਾ ਪਲੇਠੀ ਫੇਰੀ ਮੌਕੇ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਦੀ ਅਗਵਾਈ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸ੍ਰੀ ਕੰਗ ਨੇ ਕਿਹਾ ਕਿ ਆਨੰਦਪੁਰ ਸਾਹਿਬ ਤੋਂ ਹੁਣ ਤੱਕ ਸੰਸਦ ਮੈਂਬਰ ਬਣਨ ਵਾਲੇ ਤਿੰਨੋਂ ਉਮੀਦਵਾਰ ਰਵਨੀਤ ਸਿੰਘ ਬਿੱਟੂ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਮਨੀਸ਼ ਤਿਵਾੜੀ ਦਾ ਇਸ ਹਲਕੇ ਨਾਲ ਜਨਮ, ਪੜ੍ਹਾਈ ਅਤੇ ਰਿਹਾਇਸ਼ ਪੱਖ ਤੋਂ ਦੂਰ ਦਾ ਵੀ ਵਾਸਤਾ ਨਹੀਂ ਸੀ। ਉਨ੍ਹਾਂ ਕਿਹਾ ਉਹ ਇਸ ਹਲਕੇ ਨਾਲ ਜੁੜੇ ਹੋਏ ਹਨ ਅਤੇ ਪਹਿਲੇ ਸੰਸਦ ਮੈਂਬਰਾਂ ਵਾਂਗ ਲਾਰੇ ਲਾਉਣ ਵੀ ਬਜਾਏ ਜ਼ਮੀਨੀ ਪੱਧਰ ’ਤੇ ਕੰਮ ਕਰਨਗੇ। ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਬੂੱਥ ਪੱਧਰ ’ਤੇ ਮਜ਼ਬੂਤ ਵਿਉਂਤਬੰਦੀ ਕਰ ਰਹੇ ਹਨ।

Advertisement

Advertisement
Author Image

Advertisement
Advertisement
×