For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਾਂਗਾ: ਬੈਂਸ

06:58 AM Jul 01, 2024 IST
ਕਾਂਗਰਸ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਾਂਗਾ  ਬੈਂਸ
ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਸਨਮਾਨ ਕਰਦੇ ਹੋਏ ਨੁਮਾਇੰਦੇ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਜੂਨ
ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਉਹ ਦਿਨ ਰਾਤ ਇੱਕ ਕਰਨਗੇ ਤਾਂ ਜੋ 2027 ਵਿੱਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਾਈ ਜਾ ਸਕੇ। ਉਹ ਅੱਜ ਕਾਂਗਰਸੀ ਆਗੂ ਹਰਦੇਵ ਸਿੰਘ ਦੀ ਅਗਵਾਈ ਹੇਠ ਹੋਏ ਇੱਕ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ ਜਿਸ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਸਿਮਰਜੀਤ ਸਿੰਘ ਬੈਂਸ ਵੱਲੋਂ ਲੋਕ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਸ਼ਲਾਘਾਯੋਗ ਕਾਰਜ ਕੀਤੇ ਗਏ ਸਨ। ਹਰਦੇਵ ਸਿੰਘ ਨੇ ਕਿਹਾ ਕਿ ਬੈਂਸ ਦੀ ਅਗਵਾਈ ਹੇਠ ਵਰਕਰਾਂ ਨੇ ਰਾਜਾ ਵੜਿੰਗ ਦੇ ਹੱਕ ਵਿੱਚ ਆਤਮ ਨਗਰ ਅਤੇ ਦੱਖਣੀ ਹਲਕਿਆਂ ਸਮੇਤ ਸਮੁੱਚੇ ਲੋਕ ਸਭਾ ਹਲਕੇ ਅੰਦਰ ਤੂਫ਼ਾਨੀ ਦੌਰੇ, ਮੀਟਿੰਗਾਂ ਅਤੇ ਰੋਡ ਸ਼ੋ ਕਰਕੇ ਉਨ੍ਹਾਂ ਨੂੰ ਜਿੱਤ ਹਾਸਲ ਕਰਵਾਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਵੀ ਕਾਂਗਰਸ ਪਾਰਟੀ ਜਿੱਤ ਹਾਸਲ ਕਰਕੇ ਆਪਣਾ ਮੇਅਰ ਬਣਾਏਗੀ। ਇਸ ਮੌਕੇ ਸ਼ਿੰਦਰਪਾਲ ਸ਼ਰਮਾ, ਸੁਖਦੇਵ ਸਿੰਘ ਸਿੱਧੂ, ਜਗਦੇਵ ਸਿੰਘ, ਮਨਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਬੇਅੰਤ ਸਿੰਘ, ਚਰਨਜੀਤ ਸਿੰਘ, ਤਰਲੋਚਨ ਸਿੰਘ ਮੌਜੂਦ ਸਨ।

Advertisement

Advertisement
Author Image

Advertisement
Advertisement
×