ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਦੀ ਤਾਨਾਸ਼ਾਹੀ ਖਤਮ ਕਰਨ ਲਈ ‘ਆਪ’ ਨੂੰ ਜਿਤਾਓ: ਰੌੜੀ

10:00 AM May 22, 2024 IST
ਪਿੰਡ ਦਾਦੂਵਾਲ ਵਿੱਚ ‘ਆਪ’ ਵਿੱਚ ਸ਼ਾਮਲ ਮੋਹਤਬਰਾਂ ਨਾਲ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਹੋਰ।

ਜੰਗ ਬਹਾਦਰ ਸਿੰਘ ਸੇਖੋਂ
ਗੜ੍ਹਸ਼ੰਕਰ, 21 ਮਈ
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਹਲਕਾ ਵਿਧਾਇਕ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਹਲਕਾ ਗੜ੍ਹਸ਼ੰਕਰ ਦੇ ਪਿੰਡਾਂ ਪੜਸੋਤੇ, ਮਨੋਲੀਆ, ਚੰਬਲ ਕਲਾਂ, ਚੱਕ ਕਟਾਰੂ, ਬਘੋਰਾ, ਨੰਗਲ ਖੁਰਦ, ਦਾਦੂਵਾਲ, ਪਾਲਦੀ, ਗੋਂਦਪੁਰ, ਸਰਹਾਲਾ ਖੁਰਦ, ਨੰਗਲ ਕਲਾਂ, ਖੜੌਦੀ, ਢਾਡਾ ਖੁਰਦ, ਢਾਡਾ ਕਲਾਂ, ਗਨੇਸ਼ਪੁਰ, ਭਾਰਟਾ, ਖੇੜਾ, ਪਥਰਾਲਾ, ਚਾਣਥੂ ਜੱਟਾਂ ਦਾ ਤੂਫਾਨੀ ਦੌਰਾ ਕੀਤਾ। ਉਨਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਨੂੰ ਖਤਮ ਕਰਨ ਲਈ ਪੰਜਾਬ ਵਾਸੀਆਂ ਨੂੰ ਪੰਜਾਬ ਦੀਆਂ 13 ਸੀਟਾਂ ਉਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਾਸੀ ‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੋ ਸਾਲ ਦੇ ਕਾਰਜਕਾਲ ਤੋਂ ਪੂਰੀ ਤਰ੍ਹਾਂ ਖੁਸ਼ ਹਨ।
ਉਨ੍ਹਾਂ ਕਿਹਾ ਕਿ ਬਿਜਲੀ ਦੇ 600 ਯੂਨਿਟ ਮੁਫਤ ਕਰਨ ਨਾਲ ਹਰ ਸਮਾਜ ਦਾ ਹਰ ਖਪਤਕਾਰ ਖੁਸ਼ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮਾਲਵਿੰਦਰ ਸਿੰਘ ਕੰਗ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਲੋਕ ਸਭਾ ਵਿਚ ਭੇਜਣ ਤਾਂ ਕਿ ਉਹ ਲੋਕ ਸਭਾ ਵਿਚ ਹਲਕਾ ਗੜ੍ਹਸ਼ੰਕਰ ਦਾ ਸਰਵਪੱਖੀ ਵਿਕਾਸ ਕਰਵਾ ਸਕਣ। ਇਸ ਮੌਕੇ ਪਿੰਡ ਦਾਦੂਵਾਲ, ਢਾਡਾ ਖੁਰਦ ,ਨੰਗਲ ਕਲਾਂ ਤੋਂ ਭਾਰੀ ਗਿਣਤੀ ਚ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ‘ਆਪ’ ’ਚ ਸ਼ਾਮਲ ਹੋਏ।

Advertisement

Advertisement