For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਦੇ ਹੱਕ ’ਚ ਚੱਲ ਰਹੀ ਹੈ ਹਨੇਰੀ: ਹੁੱਡਾ

09:00 AM Sep 27, 2024 IST
ਕਾਂਗਰਸ ਦੇ ਹੱਕ ’ਚ ਚੱਲ ਰਹੀ ਹੈ ਹਨੇਰੀ  ਹੁੱਡਾ
ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ। -ਫੋਟੋ: ਸਤਨਾਮ ਸਿੰਘ
Advertisement

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 26 ਸਤੰਬਰ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਸ਼ਾਹਬਾਦ ਤੋਂ ਕਾਂਗਰਸੀ ਉਮੀਦਵਾਰ ਰਾਮ ਕਰਨ ਕਾਲਾ ਦੇ ਹੱਕ ਵਿਚ ਬਰਾੜਾ ਰੋਡ ਸਥਿਤ ਸੰਗਤ ਫਾਰਮ ’ਚ ਚੋਣ ਰੈਲੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਭੁਪਿੰਦਰ ਹੁੱਡਾ ਨੇ ਕਿਹਾ ਕਿ ਪੂਰੇ ਸੂਬੇ ਵਿਚ ਕਾਂਗਰਸ ਦੇ ਹੱਕ ’ਚ ਹਨੇਰੀ ਚੱਲ ਰਹੀ ਹੈ ਤੇ ਲੋਕ ਬਦਲਾਅ ਚਾਹੁੰਦੇ ਹਨ। ਲੋਕ ਭਾਜਪਾ ਦੇ 10 ਸਾਲਾਂ ਦੇ ਸਤਾਏ ਹੋਏ ਸ਼ਾਸਨ ਤੋਂ ਪ੍ਰੇਸ਼ਾਨ ਹੋ ਕੇ ਕਾਂਗਰਸ ਨੂੰ ਸੱਤਾ ਸੌਂਪਣ ਦਾ ਮਨ ਬਣਾ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਬੁਢਾਪਾ ਪੈਨਸ਼ਨ, ਅਪਾਹਜ ਪੈਨਸ਼ਨ ਤੇ ਵਿਧਵਾ ਪੈਨਸ਼ਨ 6 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਔਰਤਾਂ ਨੂੰ ਰਸੋਈ ਖਰਚੇ ਲਈ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ 500 ਰੁਪਏ ’ਚ ਗੈਸ ਸਿੰਲਡਰ ਦਿੱਤਾ ਜਾਵੇਗਾ। ਹਰ ਇਕ ਪਰਿਵਾਰ ਨੂੰ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਹਲਕਾ ਉਮੀਦਵਾਰ ਰਾਮ ਕਰਨ ਕਾਲਾ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ’ਤੇ ਭਾਜਪਾ ਵਲੋਂ ਬਣਾਏ ਪੋਰਟਲ ਖਤਮ ਕੀਤੇ ਜਾਣਗੇ।

Advertisement

Advertisement
Advertisement
Author Image

Advertisement