ਸੰਸਦ ਦਾ ਸਰਦ ਰੁੱਤ ਇਜਲਾਸ ਸੋਮਵਾਰ ਤੋਂ
08:03 PM Nov 24, 2024 IST
ਨਵੀਂ ਦਿੱਲੀ, 24 ਨਵੰਬਰ
Advertisement
ਸੰਸਦ ਦਾ ਸਰਦ ਰੁੱਤ ਇਜਲਾਸ ਭਲਕੇ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ ਜਿਸ ਦੇ ਹੰਗਾਮਾਖੇਜ਼ ਰਹਿਣ ਦੇ ਪੂਰੇ ਆਸਾਰ ਹਨ। ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸਪੱਸ਼ਟ ਕੀਤਾ ਹੈ ਕਿ ਦੋਵੇਂ ਸਦਨਾਂ ਦੀਆਂ ਕੰਮਕਾਰ ਬਾਰੇ ਕਮੇਟੀਆਂ ਲੋਕ ਸਭਾ ਸਪੀਕਰ ਅਤੇ ਰਾਜ ਸਭਾ ਦੇ ਚੇਅਰਮੈਨ ਦੀ ਸਹਿਮਤੀ ਨਾਲ ਚਰਚਾ ਲਈ ਮਾਮਲਿਆਂ ਬਾਰੇ ਫ਼ੈਸਲਾ ਲੈਣਗੀਆਂ। ਸਰਦ ਰੁੱਤ ਇਜਲਾਸ 25 ਨਵੰਬਰ ਤੋਂ 20 ਦਸੰਬਰ ਤੱਕ ਜਾਰੀ ਰਹੇਗਾ ਅਤੇ ਸਰਕਾਰ ਵੱਲੋਂ 16 ਬਿੱਲ ਪੇਸ਼ ਕੀਤੇ ਜਾ ਸਕਦੇ ਹਨ। ਵਿਰੋਧੀ ਧਿਰ ਨੇ ਕੇਂਦਰ ਸਰਕਾਰ ਨੂੰ ਅਡਾਨੀ ਗਰੁੱਪ ’ਤੇ ਅਮਰੀਕੀ ਅਦਾਲਤ ’ਚ ਲੱਗੇ ਦੋਸ਼ਾਂ ਅਤੇ ਮਨੀਪੁਰ ਦੇ ਤਣਾਅਪੂਰਨ ਹਾਲਾਤ ਨੂੰ ਲੈ ਕੇ ਸੰਸਦ ਦੇ ਦੋਵੇਂ ਸਦਨਾਂ ’ਚ ਚਰਚਾ ਕਰਾਉਣ ਲਈ ਕਿਹਾ ਹੈ। -ਪੀਟੀਆਈ
Advertisement
Advertisement