ਦਿੱਲੀ ਯੂਨੀਵਰਸਿਟੀ ਵਿੱਚ ਸਰਦੀ ਦੀਆਂ ਛੁੱਟੀਆਂ 13 ਤੋਂ
07:56 AM Nov 11, 2023 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਨਵੰਬਰ
ਦਿੱਲੀ ਯੂਨੀਵਰਸਿਟੀ (ਡੀਯੂ) ਨੇ ਕੌਮੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ 13 ਤੋਂ 19 ਨਵੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਡੀਯੂ ਵੱਲੋਂ ਜਾਰੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਦਿੱਤੀ ਗਈ। ਦਿੱਲੀ ਯੂਨੀਵਰਸਿਟੀ ਵਿਚ ਸਰਦੀਆਂ ਦੀਆਂ ਛੁੱਟੀਆਂ ਆਮ ਤੌਰ ’ਤੇ ਦਸੰਬਰ ਵਿਚ ਹੁੰਦੀਆਂ ਹਨ ਪਰ ਦਿੱਲੀ ਵਿਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਥਤਿੀ ਕਾਰਨ ਲਾਗੂ ਕੀਤੇ ਗਏ ਜੀਆਰਏਪ-4 (ਗਰੈਪ) ਦੇ ਨਿਯਮਾਂ ਦੇ ਮੱਦੇਨਜ਼ਰ ਸਰਦੀਆਂ ਦੀਆਂ ਛੁੱਟੀਆਂ ਨਿਰਧਾਰਤ ਸਮੇਂ ਤੋਂ ਪਹਿਲਾਂ ਐਲਾਨੀਆਂ ਗਈਆਂ ਹਨ।
Advertisement
Advertisement