ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੇ ਭਲੇ ਲਈ ਕਾਂਗਰਸ ਅਤੇ ‘ਆਪ’ ਦਾ ਸਫਾਇਆ ਜ਼ਰੂਰੀ: ਝੂੰਦਾਂ

07:42 AM May 04, 2024 IST

ਪੱਤਰ ਪ੍ਰੇਰਕ
ਸ਼ੇਰਪੁਰ, 3 ਮਈ
ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਪੰਜਾਬ ਦੇ ਭਲੇ ਲਈ ਕਾਂਗਰਸ ਤੇ ਆਪ ਦਾ ਸਿਆਸੀ ਸਫਾਇਆ ਬਹੁਤ ਜ਼ਰੂਰੀ ਹੈ ਅਤੇ ਪੰਜਾਬ ਦੀ ਅਵਾਜ਼ ਬਣਨ ਲਈ ਅਕਾਲੀ ਉਮੀਦਵਾਰਾਂ ਦਾ ਸੰਸਦ ਵਿੱਚ ਪੁੱਜਣਾ ਸਮੇਂ ਦੀ ਮੁੱਖ ਲੋੜ ਹੈ। ਐਡਵੋਕੇਟ ਸ੍ਰੀ ਝੂੰਦਾਂ ਬਲਾਕ ਸ਼ੇਰਪੁਰ ਦੇ ਪਿੰਡ ਫਤਿਹਗੜ੍ਹ ਪੰਜਗਰਾਈਆਂ, ਬਧੇਸ਼ਾ, ਗੰਡਾ ਸਿੰਘ ਵਾਲਾ, ਟਿੱਬਾ, ਬੜੀ, ਰਾਮਨਗਰ ਛੰਨਾ, ਭਗਵਾਨਪੁਰਾ, ਗੋਬਿੰਦਪੁਰਾ ਆਦਿ ਪਿੰਡਾਂ ਵਿੱਚ ਕੀਤੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਵਿੱਚ ਭੇਜੇ ਮੈਂਬਰਾਂ ਵਿੱਚੋਂ ਇੱਕ ਨੂੰ ਛੱਡ ਕੇ ਕੋਈ ਵੀ ਪੰਜਾਬੀ ਨਾ ਬੋਲ ਸਕਦਾ ਹੈ ਨਾ ਲਿਖ ਸਕਦਾ ਹੈ ਜਦੋਂ ਕਿ ਕਾਂਗਰਸੀ ਉਮੀਦਵਾਰ ਖਹਿਰਾ ਆਪਣੇ ਸਿਆਸੀ ਗੁਰੂ ਰਾਹੁਲ ਗਾਂਧੀ ਅੱਗੇ 1984 ਦੇ ਦੰਗਿਆਂ, ਅਪਰੇਸ਼ਨ ਬਲਿਊ ਸਟਾਰ ਬਾਰੇ ਅਵਾਜ਼ ਉਠਾਉਣ ਦੀ ਜ਼ੁਰਅਤ ਨਹੀਂ ਕਰ ਸਕਦਾ। ਇਨ੍ਹਾਂ ਚੋਣ ਰੈਲੀਆਂ ਦੀ ਪ੍ਰਬੰਧਕੀ ਟੀਮ ’ਚ ਸ਼ੁਮਾਰ ਅਕਾਲੀ ਦਲ ਦੇ ਸਕੱਤਰ ਜਨਰਲ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਦੀਦਾਰਗੜ੍ਹ, ਸਰਕਲ ਪ੍ਰਧਾਨ ਜਗਦੇਵ ਸਿੰਘ ਬਧੇਸਾ, ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਕੇਸਰ ਸਿੰਘ ਧਾਲੀਵਾਲ ਨੇ ਬੇਦਾਗ ਆਗੂ ਵਜੋਂ ਜਾਣੇ ਜਾਂਦੇ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਉਹ ਅਜਿਹੇ ਖੁੱਲ੍ਹੀ ਕਿਤਾਬ ਜਿਹੇ ਆਗੂ ਹਨ ਜਿਨ੍ਹਾਂ ਨੇ ਵਿਧਾਇਕ ਰਹਿਣ ਦੇ ਬਾਵਜੂਦ ਜ਼ਮੀਨ ਜਾਇਦਾਦ ਬਣਾਈ ਨਹੀਂ ਸਗੋਂ ਗਵਾਈ ਹੈ। ਉਨ੍ਹਾਂ ਸ੍ਰੀ ਝੂੰਦਾਂ ਨੂੰ ਜਿਤਾਉਣ ਦਾ ਸੱਦਾ ਦਿੱਤਾ।

Advertisement

Advertisement
Advertisement