ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੰਘਪੁਰਾ ’ਚ ਅੱਠ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ

07:43 AM Jul 22, 2023 IST

ਪੱਤਰ ਪ੍ਰੇਰਕ
ਕੁਰਾਲੀ, 21 ਜੁਲਾਈ
ਪਿੰਡ ਸਿੰਘਪੁਰਾ ਦੇ ਕੁਰਾਲੀ ਬਾਈਪਾਸ ਚੋਰਾਂ ਨੇ ਅੱਠ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਚੋਰੀ ਕਰ ਲਈਆਂ। ਇਸ ਸਬੰਧੀ ਦੁਖੀ ਕਿਸਾਨਾਂ ਨੇ ਪੁਲੀਸ ਨੂੰ ਸੂਚਿਤ ਕਰਕੇ ਚੋਰਾਂ ਨੂੰ ਕਾਬੂ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਦਿੰਦਿਆਂ ਕਿਸਾਨਾਂ ਹਰਵਿੰਦਰ ਸਿੰਘ, ਦੀਪ ਸਿੰਘ, ਜਸਵੀਰ ਸਿੰਘ, ਪਰਮਪ੍ਰੀਤ ਸਿੰਘ, ਖੁਸ਼ਕਰਨ ਸਿੰਘ, ਗੁਰਮੀਤ ਸਿੰਘ ਅਤੇ ਅਤਰਪਾਲ ਸਿੰਘ ਆਦਿ ਨੇ ਦੱਸਿਆ ਕਿ ਲੰਘੀ ਰਾਤ ਸਮੇਂ ਚੋਰਾਂ ਨੇ 8 ਕਿਸਾਨਾਂ ਦੀਆਂ ਮੋਟਰਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਪਹਿਲਾਂ ਉਨ੍ਹਾਂ ਦੀਆਂ ਮੋਟਰਾਂ ਦੇ ਤਾਲੇ ਤੋੜੇ ਅਤੇ ਫਿਰ ਅੰਦਰੋਂ ਗਰਿੱਪ ਕੱਢ ਕੇ ਬਿਜਲੀ ਸਪਲਾਈ ਕੱਟ ਦਿੱਤੀ। ਉਨ੍ਹਾਂ ਦੱਸਿਆ ਕਿ ਚੋਰ ਉਕਤ ਸਾਰੇ ਟਿਊਬਵੈੱਲਾਂ ਦੀਆਂ ਮੋਟਰਾਂ ਦੀਆਂ ਤਾਰਾਂ ਵੱਢ ਕੇ ਲੈ ਗਏ। ਉਨ੍ਹਾਂ ਨੇ ਪੁਲੀਸ ਤੋਂ ਚੋਰਾਂ ਨੂੰ ਕਾਬੂ ਕਰਨ ਦੀ ਮੰਗ ਕੀਤੀ।

Advertisement

Advertisement