ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿੱਟੂ ਦੇ ਕੇਂਦਰੀ ਮੰਤਰੀ ਬਣਨ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਟਕੇਗੀ: ਹਵਾਰਾ ਕਮੇਟੀ

06:46 AM Jun 12, 2024 IST

ਅੰਮ੍ਰਿਤਸਰ (ਟਨਸ): ਹਵਾਰਾ ਕਮੇਟੀ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਨਵੇਂ ਬਣੇ ਕੇਂਦਰੀ ਮੰਤਰੀ ਮੰਡਲ ਵਿੱਚ ਰਵਨੀਤ ਸਿੰਘ ਬਿੱਟੂ ਨੂੰ ਸ਼ਾਮਲ ਕੀਤੇ ਜਾਣ ਤੋਂ ਬਾਅਦ ਹੁਣ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਹੋਰ ਲਟਕ ਜਾਵੇਗਾ। ਹਵਾਰਾ ਕਮੇਟੀ ਦੇ ਮੈਂਬਰ ਪ੍ਰੋ. ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਡਾ. ਸੁਖਦੇਵ ਸਿੰਘ ਬਾਬਾ ਅਤੇ ਮਹਾਂਬੀਰ ਸਿੰਘ ਸੁਲਤਾਨਵਿੰਡ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਜਦੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਸਨ ਤਾਂ ਉਹ ਉਸ ਵੇਲੇ ਵੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਦੇ ਸਨ। ਉਨ੍ਹਾਂ ਦਾ ਕਿਹਾ ਕਿ ਹੁਣ ਜਦੋਂ ਰਵਨੀਤ ਸਿੰਘ ਬਿੱਟੂ ਕੇਂਦਰ ਦੇ ਰਾਜ ਮੰਤਰੀ ਹਨ ਤਾਂ ਵਿਰੋਧ ਕਰਨ ਦੀ ਸ਼ਕਤੀ ਵਿਚ ਵਾਧਾ ਹੋ ਗਿਆ ਹੈ, ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਲਈ ਨਵੀਂ ਚੁਣੌਤੀ ਹੈ। ਹਵਾਰਾ ਕਮੇਟੀ ਦੇ ਆਗੂਆਂ ਨੇ ਹੈਰਾਨੀ ਪ੍ਰਗਟਾਈ ਕਿ ਇਕ ਪਾਸੇ ਭਾਜਪਾ ਕਾਂਗਰਸ ਵੱਲੋਂ ਸਿੱਖਾਂ ’ਤੇ ਕੀਤੇ ਜ਼ੁਲਮਾਂ ਦਾ ਹਵਾਲਾ ਦੇ ਕੇ ਸਿਆਸੀ ਲਾਹਾ ਲੈਂਦੀ ਹੈ ਅਤੇ ਦੂਜੇ ਪਾਸੇ ਜ਼ੁਲਮ ਕਰਨ ਵਾਲਿਆਂ ਦੇ ਪਰਿਵਾਰ ਨਾਲ ਸਬੰਧਤ ਇਕ ਨੂੰ ਮੰਤਰੀ ਬਣਾ ਕੇ ਗਲਵੱਕੜੀ ਪਾ ਰਹੀ ਹੈ।

Advertisement

Advertisement
Advertisement