ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ’ਚ ਪਾਰਾ ਚੜ੍ਹਨ ਦੇ ਨਾਲ ਹੀ ਬਿਜਲੀ ਦੀ ਮੰਗ ਰਿਕਾਰਡ ਪੱਧਰ ’ਤੇ ਪੁੱਜੀ

06:33 PM May 21, 2024 IST

ਮਨਧੀਰ ਦਿਓਲ
ਨਵੀਂ ਦਿੱਲੀ, 21 ਮਈ

Advertisement

ਕੌਮੀ ਰਾਜਧਾਨੀ ਵਿੱਚ ਪਾਰਾ ਚੜ੍ਹਨ ਅਤੇ ਕਈ ਇਲਾਕਿਆਂ ਵਿੱਚ ਲੂ ਚੱਲਣ ਕਾਰਨ ਅੱਜ ਬਿਜਲੀ ਦੀ ਮੰਗ ਹੁਣ ਤੱਕ ਦੇ ਰਿਕਾਰਡ ਪੱਧਰ 7,717 ਮੈਗਾਵਾਟ ’ਤੇ ਪਹੁੰਚ ਗਈ ਹੈ। ਇਹ ਜਾਣਕਾਰੀ ਬਿਜਲੀ ਵੰਡ ਕੰਪਨੀਆਂ ਦੇ ਅਧਿਕਾਰੀਆਂ ਨੇ ਦਿੱਤੀ ਹੈ। ਦਿੱਲੀ ਸਟੇਟ ਲੋਡ ਡਿਸਪੈਚ ਸੈਂਟਰ (ਐੱਸਐੱਲਡੀਸੀ) ਦੀ ਵੈੱਬਸਾਈਟ ’ਤੇ ਉਪਲਬਧ ਅੰਕੜਿਆਂ ਮੁਤਾਬਕ ਬਿਜਲੀ ਦੀ ਵੱਧ ਤੋਂ ਵੱਧ ਮੰਗ ਪਿਛਲੇ ਸਾਰੇ ਅੰਕੜਿਆਂ ਨੂੰ ਪਾਰ ਕਰ ਗਈ ਹੈ। ਅੱਜ ਦੁਪਹਿਰ 3.33 ਵਜੇ ਬਿਜਲੀ ਦੀ ਵੱਧ ਤੋਂ ਵੱਧ ਮੰਗ 7,717 ਮੈਗਾਵਾਟ ’ਤੇ ਪਹੁੰਚ ਗਈ। ਇਸ ਤੋਂ ਪਹਿਲਾਂ ਦਿੱਲੀ ਵਿੱਚ ਬਿਜਲੀ ਦੀ ਵੱਧ ਤੋਂ ਵੱਧ ਮੰਗ 29 ਜੂਨ 2022 ਨੂੰ ਰਿਕਾਰਡ 7,695 ਮੈਗਾਵਾਟ ਤੱਕ ਪਹੁੰਚ ਗਈ ਸੀ।

Advertisement
Advertisement