For the best experience, open
https://m.punjabitribuneonline.com
on your mobile browser.
Advertisement

ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਐਤੀਆਣਾ ਵਿੱਚ 400 ਬੂਟੇ ਲਾਏ

08:47 AM Jul 07, 2024 IST
ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਐਤੀਆਣਾ ਵਿੱਚ 400 ਬੂਟੇ ਲਾਏ
ਸਰਪੰਚ ਲਖਵੀਰ ਸਿੰਘ ਪਿੰਡ ਐਤੀਆਣਾ ਵਿੱਚ ਬੂਟੇ ਲਾਉਣ ਦੀ ਸ਼ੁਰੂਆਤ ਕਰਦੇ ਹੋਏ। -ਫੋਟੋ: ਗਿੱਲ
Advertisement

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 6 ਜੁਲਾਈ
ਖੇਤੀਬਾੜੀ ਵਿਭਾਗ ਸੁਧਾਰ ਦੇ ਸਹਿਯੋਗ ਨਾਲ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਐਤੀਆਣਾ ਅਤੇ ਗਰਾਮ ਪੰਚਾਇਤ ਵੱਲੋਂ ਸਾਂਝੀਆਂ ਪੰਚਾਇਤੀ ਥਾਵਾਂ ਉੱਪਰ ਚਾਰ ਸੌ ਬੂਟੇ ਲਾਏ ਗਏ। ਖੇਤੀਬਾੜੀ ਵਿਭਾਗ ਸੁਧਾਰ ਦੇ ਖੇਤੀਬਾੜੀ ਸਬ-ਇੰਸਪੈਕਟਰ ਸਮਸ਼ੇਰ ਸਿੰਘ, ਸਰਪੰਚ ਲਖਵੀਰ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ ਗਿੱਲ, ਸਹਿਕਾਰੀ ਸਭਾ ਦੇ ਸਕੱਤਰ ਬਲਵਿੰਦਰ ਸਿੰਘ ਨੇ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਸਰਪੰਚ ਲਖਵੀਰ ਸਿੰਘ ਨੇ ਦੱਸਿਆ ਕਿ ਪੰਜ ਸਾਲਾਂ ਵਿੱਚ ਪਿੰਡ ਐਤੀਆਣਾ ਦੀ ਪੰਚਾਇਤ ਵੱਲੋਂ ਸਾਂਝੀਆਂ ਥਾਵਾਂ ਉੱਪਰ 21 ਸੌ ਬੂਟੇ ਲਾਏ ਗਏ ਹਨ, ਜੋ ਹੁਣ ਕਾਫ਼ੀ ਵੱਡੇ ਵੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਹੋਰ ਵੀ ਬੂਟੇ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਬੂਟੇ ਲਾਉਣ ਤੋਂ ਬਾਅਦ ਉਨ੍ਹਾਂ ਦੀ ਸਾਂਭ-ਸੰਭਾਲ ਵੀ ਪੰਚਾਇਤ ਵੱਲੋਂ ਕੀਤੀ ਜਾਂਦੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×