ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਦੀ ਜਿੱਤ ਨਾਲ ਪੰਜਾਬੀਆਂ ਦੀ ਜਿੱਤ ਹੋਵੇਗੀ: ਸੁਖਬੀਰ

08:13 AM May 04, 2024 IST
ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਹੀ ਨਹੀਂ ਬਲਕਿ ਹਰ ਵਰਗ ਦੀ ਸਾਂਝੀ ਪਾਰਟੀ ਹੈ ਤੇ ਇਸ ਨੂੰ ਜਿਤਾਉਣ ਨਾਲ ਪੰਜਾਬੀਆਂ ਦੀ ਆਪਣੀ ਜਿੱਤ ਹੋਵੇਗੀ। ਉਹ ਬੀਤੀ ਦੇਰ ਸ਼ਾਮ ਪਿੰਡ ਸੁਨੇਤ ਵਿੱਚ ਕੁਲਵਿੰਦਰ ਕਿੰਦਾ ਵੱਲੋਂ ਖੋਲ੍ਹੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਭਗਵੰਤ ਮਾਨ ਸਰਕਾਰ ਤੋਂ ਪੰਜਾਬ ਦੇ ਲੋਕ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਕਿਉਂਕਿ ਇਹ ਲੋਕ ਸਿਰਫ਼ ਗੱਲਾਂ ਕਰ ਕੇ ਹੀ ਜਨਤਾ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਦਲ ਬਦਲੂਆਂ ਅਤੇ ਬਾਹਰਲਿਆਂ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਆਪਣੀ ਪਾਰਟੀ ਦੇ ਸਕੇ ਨਹੀਂ ਹੋਏ, ਉਹ ਪੰਜਾਬੀਆਂ ਦੇ ਸਕੇ ਕਿਥੋਂ ਹੋਣਗੇ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਢਿੱਲੋਂ ਲੋਕਾਂ ਦੇ ਵਫ਼ਾਦਾਰ ਤੇ ਹਲਕੇ ਦੇ ਆਗੂ ਹਨ। ਇਸ ਲਈ ਇਨ੍ਹਾਂ ਨੂੰ ਵੱਡੇ ਫ਼ਰਕ ਨਾਲ ਜਿਤਾ ਕੇ ਸੰਸਦ ਵਿੱਚ ਭੇਜਿਆ ਜਾਵੇ।
ਇਸ ਮੌਕੇ ਬੀਬੀ ਪਰਨੀਤ ਸ਼ਰਮਾ ਨੇ ਭਰੋਸਾ ਦਿੱਤਾ ਕਿ ਇਲਾਕੇ ਦੀ ਇੱਕ-ਇੱਕ ਵੋਟ ਸ੍ਰੀ ਢਿੱਲੋਂ ਦੇ ਹੱਕ ਵਿੱਚ ਭੁਗਤੇਗੀ ਅਤੇ ਉਹ ਜਿੱਤ ਹਾਸਲ ਕਰਨਗੇ। ਇਸ ਮੌਕੇ ਜਗਦੀਸ਼ ਸਿੰਘ ਗਰਚਾ, ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਹਰਜਿੰਦਰ ਸਿੰਘ ਗਰਚਾ, ਹਿਤੇਸ਼ ਇੰਦਰ ਸਿੰਘ ਗਰੇਵਾਲ, ਹਰਪ੍ਰੀਤ ਸਿੰਘ ਸ਼ਿਵਾਲਿਕ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਮਨਪ੍ਰੀਤ ਸਿੰਘ ਮੰਨਾ, ਹਰਪ੍ਰੀਤ ਮੈਂਕਟ, ਗੁਰਦੀਪ ਸਿੰਘ ਲੀਲ, ਇੰਦਰਜੀਤ ਸਿੰਘ ਸਾਹਨੀ ਆਦਿ ਵੀ ਹਾਜ਼ਰ ਸਨ।

Advertisement

Advertisement
Advertisement