ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੇਬਰ ਕੋਡ ਲਾਗੂ ਕਰਨ ਦਾ ਐਲਾਨ ਵਾਪਸ ਲਵੇ ਕੇਂਦਰ: ਸੀਟੂ

08:13 AM Jun 14, 2024 IST
ਮਾਛੀਵਾੜਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੀਟੂ ਆਗੂ। -ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 13 ਜੂਨ
ਸੀਟੂ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਿਚ ਕੇਂਦਰ ਦੀ ਨਵੀਂ ਬਣੀ ਐੱਨਡੀਏ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਚਾਰ ਲੇਬਰ ਕੋਡਾਂ ਨੂੰ ਲਾਗੂ ਕਰਨ ਲਈ ਅੱਗੇ ਵਧੇਗੀ ਜਦਕਿ ਸੀਟੂ ਚਾਰ ਲੇਬਰ ਕੋਡ ਤੁਰੰਤ ਰੱਦ ਕਰਨ ਦੀ ਮੰਗ ਕਰਦੀ ਹੈ। ਸੀਟੂ ਦੇ ਸੂਬਾਈ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ, ਸੂਬਾ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ, ਦਲਜੀਤ ਕੁਮਾਰ ਗੋਰਾ, ਸ਼ੇਰ ਸਿੰਘ ਫਰਵਾਹੀ, ਗੁਰਨਾਮ ਸਿੰਘ ਘਨੌਰ ਨੇ ਕਿਹਾ ਕਿ ਸੀਟੂ ਨੇ ਮਜ਼ਦੂਰ ਜਮਾਤ ਨੂੰ ਚਾਰ ਕਿਰਤ ਕੋਡਾਂ ਦੇ ਖ਼ਾਤਮੇ ਲਈ ਸੰਘਰਸ਼ ਤੇਜ਼ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ। ਹਾਲ ਹੀ ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਅਪਣੇ ਬਲਬੂਤੇ ’ਤੇ ਬਹੁਮਤ ਹਾਸਿਲ ਕਰਨ ਵਿੱਚ ਅਸਫ਼ਲ ਰਹਿਣ ਤੋਂ ਬਾਅਦ ਮੋਦੀ ਦੀ ਅਗਵਾਈ ਵਾਲੀ ਐੱਨ.ਡੀ.ਏ. ਸਰਕਾਰ ਨੇ ਮੁੜ ਸੱਤਾ ਸੰਭਾਲੀ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਸ ਦੀ ਪਹਿਲੀ ਘੋਸ਼ਣਾ ਵਿੱਚ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਸੀਟੂ ਦੀ ਪੰਜਾਬ ਰਾਜ ਕਮੇਟੀ ਇਸ ਫੈਸਲੇ ਨੂੰ ਵਾਪਸ ਲੈਣ ਅਤੇ ਚਾਰ ਲੇਬਰ ਕੋਡਾਂ ਨੂੰ ਰੱਦ ਕਰਨ ਦੀ ਮੰਗ ਕਰਦੀ ਹੈ।

Advertisement

Advertisement