For the best experience, open
https://m.punjabitribuneonline.com
on your mobile browser.
Advertisement

ਯੂਪੀ ਤੋਂ ਭੁੱਕੀ ਦੀ ਮੰਗਵਾ ਕੇ ਸਪਲਾਈ ਕਰਨ ਵਾਲੀ ਮਹਿਲਾ ਕਾਬੂ

10:30 AM Sep 24, 2024 IST
ਯੂਪੀ ਤੋਂ ਭੁੱਕੀ ਦੀ ਮੰਗਵਾ ਕੇ ਸਪਲਾਈ ਕਰਨ ਵਾਲੀ ਮਹਿਲਾ ਕਾਬੂ
Advertisement

ਲੁਧਿਆਣਾ (ਟਨਸ):

Advertisement

ਯੂਪੀ ਤੋਂ ਭੁੱਕੀ ਮੰਗਵਾ ਕੇ ਸ਼ਹਿਰ ਵਿੱਚ ਸਪਲਾਈ ਕਰਨ ਦੇ ਦੋਸ਼ ਹੇਠ ਮਹਿਲਾ ਤਸਕਰ ਨੂੰ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਔਰਤ ਨੂੰ ਪਾਣੀ ਵਾਲੀ ਟੈਂਕੀ ਨੇੜੇ ਕੀਤੀ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਔਰਤ ਦੇ ਕਬਜ਼ੇ ’ਚੋਂ ਪੁਲੀਸ ਨੇ ਤੀਹ ਕਿਲੋ ਭੁੱਕੀ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੇ ਈਡਬਲਿਊਐੱਸ ਕਲੋਨੀ ਸਥਿਤ ਕਿਸ਼ੋਰ ਨਗਰ ਵਾਸੀ ਜਾਨਕੀ ਕਨੌਜੀਆ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਔਰਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਸ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

Advertisement

Advertisement
Author Image

joginder kumar

View all posts

Advertisement