ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਧਮਕੀ ਦੇਣ ਦੇ ਦੋਸ਼ ਹੇਠ ਔਰਤ ਗ੍ਰਿਫ਼ਤਾਰ

07:19 AM Nov 04, 2024 IST

 

Advertisement

ਮੁੰਬਈ, 3 ਨਵੰਬਰ
ਮੁੰਬਈ ਪੁਲੀਸ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਮੁਤਾਬਕ ਮੁਲਜ਼ਮ ਲੜਕੀ ਦੀ ਸ਼ਨਾਖ਼ਤ ਫ਼ਾਤਿਮਾ ਖਾਨ (24) ਵਜੋਂ ਹੋਈ ਹੈ, ਜਿਸ ਨੇ ਸੂਚਨਾ ਤਕਨਾਲੋਜੀ ਵਿੱਚ ਬੀ ਐੱਸਸੀ ਕੀਤੀ ਹੋਈ ਹੈ। ਉਹ ਆਪਣੇ ਪਰਿਵਾਰ ਦੇ ਨਾਲ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਇਲਾਕੇ ’ਚ ਰਹਿੰਦੀ ਹੈ ਤੇ ਉਸ ਦੇ ਪਿਤਾ ਦਾ ਲੱਕੜ ਦਾ ਕਾਰੋਬਾਰ ਹੈ। ਪੁਲੀਸ ਅਨੁਸਾਰ ਲੜਕੀ ਪੜ੍ਹੀ ਲਿਖੀ ਹੈ ਪਰ ਉਸ ਦਾ ਮਾਨਸਿਕ ਤਵਾਜ਼ਨ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੰਬਈ ਟਰੈਫਿਕ ਪੁਲੀਸ ਦੇ ਵੱਟਸਐਪ ਨੰਬਰ ’ਤੇ ਸ਼ਨਿਚਰਵਾਰ ਨੂੰ ਕਿਸੇ ਅਣਪਛਾਤੇ ਨੰਬਰ ਤੋਂ ਇਕ ਸੁਨੇਹਾ ਆਇਆ, ਜਿਸ ’ਚ ਧਮਕੀ ਦਿੱਤੀ ਗਈ ਸੀ ਕਿ ਜੇਕਰ ਯੋਗੀ ਆਦਿੱਤਿਆਨਾਥ ਨੇ 10 ਦਿਨਾਂ ਦੇ ਅੰਦਰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਾ ਦਿੱਤਾ ਤਾਂ ਉਨ੍ਹਾਂ ਨੂੰ ਐੱਨਸੀਪੀ ਆਗੂ ਬਾਬਾ ਸਿੱਦੀਕੀ ਵਾਂਗ ਮਾਰ ਦਿੱਤਾ ਜਾਵੇਗਾ। ਜਾਂਚ ਵਿੱਚ ਪਤਾ ਲੱਗਾ ਕਿ ਇਹ ਸੁਨੇਹਾ ਫ਼ਾਤਿਮਾ ਨੇ ਭੇਜਿਆ ਸੀ। ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਮੁੰਬਈ ’ਚ ਹੱਤਿਆ ਕਰ ਦਿੱਤੀ ਗਈ ਸੀ। -ਪੀਟੀਆਈ

Advertisement
Advertisement