For the best experience, open
https://m.punjabitribuneonline.com
on your mobile browser.
Advertisement

ਔਰਤ 40 ਗ੍ਰਾਮ ਹੈਰੋਇਨ ਸਮੇਤ ਕਾਬੂ; ਕੇਸ ਦਰਜ

08:01 AM Apr 09, 2024 IST
ਔਰਤ 40 ਗ੍ਰਾਮ ਹੈਰੋਇਨ ਸਮੇਤ ਕਾਬੂ  ਕੇਸ ਦਰਜ
Advertisement

ਪੱਤਰ ਪ੍ਰੇਰਕ
ਭਵਾਨੀਗੜ੍ਹ, 8 ਅਪਰੈਲ
ਪੁਲੀਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕਾਬੂ ਕਰ ਕੇ ਭਵਾਨੀਗੜ੍ਹ ਥਾਣੇ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ।
ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੁਲੀਸ ਪਾਰਟੀ ਸਮੇਤ ਅਨਾਜ ਮੰਡੀ ਜੌਲੀਆਂ ਵਿੱਚ ਨਾਕਾ ਲਾਇਆ ਹੋਇਆ ਸੀ। ਇਸੇ ਦੌਰਾਨ ਇਕ ਔਰਤ ਪੈਦਲ ਤੁਰੀ ਆ ਰਹੀ ਸੀ ਅਤੇ ਉਹ ਪੁਲੀਸ ਨੂੰ ਦੇਖ ਕੇ ਹੱਥ ਵਿੱਚ ਫੜੀ ਪਲਾਸਟਿਕ ਦੀ ਲਿਫਾਫੀ ਸੁੱਟ ਕੇ ਪਿੱਛੇ ਮੁੜਨ ਲੱਗੀ।
ਸ਼ੱਕ ਪੈਣ ’ਤੇ ਪੁਲੀਸ ਨੇ ਔਰਤ ਨੂੰ ਕਾਬੂ ਕਰ ਕੇ ਪੁੱਛ-ਗਿੱਛ ਕੀਤੀ। ਉਸ ਨੇ ਆਪਣਾ ਨਾਂ ਅਮਨੀ ਕੌਰ ਵਾਸੀ ਹੰਡਿਆਇਆ ਹਾਲ ਅਬਾਦ ਜੌਲੀਆਂ ਦੱਸਿਆ। ਉਸ ਵੱਲੋਂ ਸੁੱਟੀ ਗਈ ਲਿਫਾਫੀ ਵਿੱਚੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

Advertisement

Advertisement
Author Image

Advertisement
Advertisement
×