ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਰਤ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ

07:19 AM Jul 07, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਜੁਲਾਈ
ਇੱਕ ਔਰਤ ਵੱਲੋਂ ਆਪਣੇ ਘਰ ਵਿੱਚ ਛੱਤ ਤੇ ਲੱਗੇ ਗਾਰਡਰ ਨਾਲ ਫਾਹਾ ਲੈ ਕੇ ਕਥਿਤ ਤੌਰ ’ਤੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੀ ਪਛਾਣ ਗਿਆਨਵਤੀ (22) ਵਜੋਂ ਹੋਈ ਹੈ। ਪੁਲੀਸ ਕੋਲ ਇਸ ਸਬੰਧੀ ਸ਼ਿਕਾਇਤ ਉਸਦੇ ਭਰਾ ਕਿਸਮਤੀ ਸਾਹਨੀ ਵੱਲੋਂ ਕੀਤੀ ਗਈ ਹੈ। ਉਸ ਨੇ ਦੱਸਿਆ ਕਿ ਗਿਆਨਵਤੀ ਦਾ ਵਿਆਹ ਦੋ ਸਾਲ ਪਹਿਲਾਂ ਅਰੁਣ ਕੁਮਾਰ ਨਾਲ ਹੋਇਆ ਸੀ। ਉਸ ਨੇ ਦੋਸ਼ ਲਾਇਆ ਕਿ ਉਸ ਦਾ ਪਤੀ ਉਸ ਦੀ ਕੁੱਟਮਾਰ ਕਰਦਾ ਸੀ। ਇਸ ਬਾਰੇ ਗਿਆਨਵਤੀ ਨੇ ਕਈ ਵਾਰ ਉਸ ਨੂੰ ਦੱਸਿਆ ਵੀ ਸੀ। ਇਸੇ ਕਾਰਨ ਬੀਤੇ ਦਿਨ ਉਸ ਦੀ ਭੈਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਏਐਸਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਅਰੁਣ ਕੁਮਾਰ ਖਿ਼ਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

Advertisement

Advertisement