For the best experience, open
https://m.punjabitribuneonline.com
on your mobile browser.
Advertisement

ਔਰਤ ਵੱਲੋਂ ਜ਼ਹਿਰ ਨਿਗਲ ਕੇ ਖੁਦਕੁਸ਼ੀ

08:02 AM Mar 14, 2024 IST
ਔਰਤ ਵੱਲੋਂ ਜ਼ਹਿਰ ਨਿਗਲ ਕੇ ਖੁਦਕੁਸ਼ੀ
Advertisement

ਪੱਤਰ ਪ੍ਰੇਰਕ
ਅਬੋਹਰ, 13 ਮਾਰਚ
ਪਿੰਡ ਪੰਨੀਵਾਲਾ ਮਾਹਲਾ ਦੀ ਵਸਨੀਕ ਅਤੇ ਦੋ ਬੱਚਿਆਂ ਦੀ ਮਾਂ ਨੇ ਬੀਤੇ ਦਿਨ ਮਾਨਸਿਕ ਪ੍ਰੇਸ਼ਾਨੀ ਕਾਰਨ ਜ਼ਹਿਰੀਲਾ ਪਦਾਰਥ ਨਿਗਲ ਲਿਆ ਜਿਸ ਦੀ ਅੱਜ ਸਵੇਰੇ ਬਠਿੰਡਾ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਕਲਰਖੇੜਾ ਚੌਕੀ ਪੁਲੀਸ ਨੇ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਰਾਣੀ ਦੇ ਭਰਾ ਹਰਪਾਲ ਵਾਸੀ 36 ਆਰਬੀ ਰਾਜਸਥਾਨ ਨੇ ਦੱਸਿਆ ਕਿ ਉਸ ਦੀ ਭੈਣ ਰਾਣੀ ਦਾ ਵਿਆਹ ਕਾਫੀ ਸਮਾਂ ਪਹਿਲਾਂ ਪੰਨੀਵਾਲਾ ਮਾਹਲਾ ਦੇ ਜਸਪਾਲ ਨਾਲ ਹੋਇਆ ਸੀ। ਉਸ ਦੀ ਭੈਣ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਜਿਸ ਕਾਰਨ ਉਸ ਨੇ 10 ਮਾਰਚ ਨੂੰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਇਧਰ, ਚੌਕੀ ਕਲਰਖੇੜਾ ਦੀ ਪੁਲੀਸ ਨੇ ਮ੍ਰਿਤਕਾ ਦੇ ਪਤੀ ਤੇ ਭਰਾ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×