For the best experience, open
https://m.punjabitribuneonline.com
on your mobile browser.
Advertisement

ਅਣਪਛਾਤੇ ਵਾਹਨ ਦੀ ਟੱਕਰ ਕਾਰਨ ਔਰਤ ਦੀ ਮੌਤ, ਦੂਜੀ ਜ਼ਖ਼ਮੀ

10:53 AM Oct 11, 2024 IST
ਅਣਪਛਾਤੇ ਵਾਹਨ ਦੀ ਟੱਕਰ ਕਾਰਨ ਔਰਤ ਦੀ ਮੌਤ  ਦੂਜੀ ਜ਼ਖ਼ਮੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 10 ਅਕਤੂਬਰ
ਜਲੰਧਰ ਬਾਈਪਾਸ ਨੇੜੇ ਸਥਿਤ ਗਰੀਨ ਲੈਂਡ ਸਕੂਲ ਦੇ ਸਾਹਮਣੇ ਅੱਜ ਬੱਸ ਤੋਂ ਹੇਠਾਂ ਉਤਰ ਕੇ ਸੜਕ ਪਾਰ ਕਰ ਰਹੀਆਂ ਦੋ ਔਰਤਾਂ ਨੂੰ ਇੱਕ ਤੇਜ਼ ਰਫਤਾਰ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ਤੋਂ ਤੁਰੰਤ ਬਾਅਦ ਮੁਲਜ਼ਮ ਫਰਾਰ ਹੋ ਗਿਆ। ਇਸ ਹਾਦਸੇ ਵਿੱਚ ਜ਼ਖ਼ਮੀਆਂ ਹੋਈਆਂ ਔਰਤਾਂ ਵਿੱਚੋਂ ਇੱਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ।
ਘਟਨਾ ਦੀ ਸੂਚਨਾ ਮਿਲਣ ਮਗਰੋਂ ਥਾਣਾ ਸਲੇਮ ਟਾਬਰੀ ਦੀ ਪੁਲੀਸ ਮੌਕੇ ’ਤੇ ਪਹੁੰਚੀ ਤੇ ਜਾਂਚ ਮਗਰੋਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮ੍ਰਿਤਕ ਔਰਤ ਦੀ ਪਛਾਣ ਬਲਬੀਰ ਕੌਰ (52) ਵਾਸੀ ਪਿੰਡ ਜੱਸੀਆਂ ਵਜੋਂ ਹੋਈ ਹੈ, ਜਦਕਿ ਸਿਵਲ ਲਾਈਨ ਦੀ ਰਹਿਣ ਵਾਲੀ ਰੀਨਾ ਰਾਣੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਜਾਂਚੀ ਜਾਰ ਹੀ ਹੈ।
ਜਾਂਚ ਅਧਿਕਾਰੀ ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਬਲਬੀਰ ਕੌਰ ਫਗਵਾੜਾ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਗਈ ਸੀ, ਜਦਕਿ ਰੀਨਾ ਵੀ ਬੱਸ ਤੋਂ ਉਤਰ ਕੇ ਗ੍ਰੀਨ ਲੈਂਡ ਸਕੂਲ ਦੇ ਸਾਹਮਣੇ ਤੋਂ ਸੜਕ ਪਾਰ ਕਰ ਰਹੀ ਸੀ। ਜਦੋਂ ਦੋਵੇਂ ਸੜਕ ਪਾਰ ਕਰਨ ਲੱਗੀਆਂ ਤਾਂ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਈਆਂ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਔਰਤਾਂ ਕਾਫੀ ਦੂਰ ਜਾ ਕੇ ਡਿੱਗਿਆਂ।

Advertisement

ਟਰੈਕਟਰ ਟਰਾਲੀ ਦੀ ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦੀ ਮੌਤ

ਜਗਰਾਉਂ (ਪੱਤਰ ਪ੍ਰੇਰਕ): ਸਿੱਧਵਾਂ ਬੇਟ ਨੇੜੇ ਪਿੰਡ ਸ਼ੇਖਕੁਤਬ ਕੋਲ ਇੱਕ ਟਰੈਕਟਰ ਟਰਾਲੀ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਹਾਦਸੇ ਦੇ ਚਸ਼ਮਦੀਦ ਕਿਰਨਦੀਪ ਸਿੰਘ ਵਾਸੀ ਪਿੰਡ ਸਲੇਮਪੁਰ ਨੇ ਪੁਲੀਸ ਨੂੰ ਦੱਸਿਆ ਕਿ ਉਹ ਆਪਣੇ ਚਾਚੇ ਦੇ ਲੜਕੇ ਅਮਰਜੀਤ ਸਿੰਘ ਤੇ ਹੋਰ ਦੋਸਤਾਂ ਨਾਲ ਰਾਤ ਕਰੀਬ 10 ਵਜੇ ਪਿੰਡ ਸਲੇਮਪੁਰ ਨੂੰ ਜਾ ਰਿਹਾ ਸੀ। ਜਦੋਂ ਪਿੰਡ ਸ਼ੇਖਕੁਤਬ ਕੋਲ ਸਾਹਮਣੇ ਤੋਂ ਆ ਰਹੇ ਟਰੈਕਟਰ ਟਰਾਲੀ ਚਾਲਕ ਨੇ ਪਰਾਲੀ ਦੀ ਭਰੀ ਹੋਈ ਟਰਾਲੀ ਅਮਰਜੀਤ ਸਿੰਘ ਦੇ ਮੋਟਰਸਾਈਕਲ ਵਿੱਚ ਮਾਰੀ। ਇਸ ਟੱਕਰ ਕਾਰਨ ਅਮਰਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਦੋਂ ਉਹ ਜ਼ਖਮੀ ਅਮਰਜੀਤ ਨੂੰ ਸੰਭਾਲਣ ਦਾ ਯਤਨ ਕਰ ਰਹ ਸਨ ਤਾਂ ਪਿੱਛੋਂ ਟੱਕਰ ਮਾਰਨ ਵਾਲਾ ਟਰੈਕਟਰ ਟਰਾਲੀ ਸਮੇਤ ਮੌਕੇ ’ਤੋਂ ਫਰਾਰ ਹੋ ਗਿਆ। ਉਨ੍ਹਾਂ ਅਮਰਜੀਤ ਨੂੰ ਜ਼ਖ਼ਮੀ ਹਾਲਤ ’ਚ ਸਥਾਨਕ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ, ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਅਮਰਜੀਤ ਦੀ ਮੌਤ ਹੋ ਗਈ। ਸਥਾਨਕ ਸਿੱਧਵਾਂ ਬੇਟ ਥਾਣੇ ਵਿੱਚ ਇਸ ਸਬੰਧੀ ਅਣਪਛਾਤੇ ਟਰੈਕਟਰ ਟਰਾਲੀ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਤੇ ਪੁਲੀਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

Advertisement

Advertisement
Author Image

sukhwinder singh

View all posts

Advertisement