ਗੋਲੀ ਲੱਗਣ ਕਾਰਨ ਜ਼ਖ਼ਮੀ ਹੋ਼ਈ ਔਰਤ ਦੀ ਮੌਤ
06:21 AM Feb 16, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 15 ਫਰਵਰੀ
ਇਥੋਂ ਦੀ ਮੁਬਾਰਕਪੁਰ ਰਾਮਗੜ੍ਹ ਸੜਕ ’ਤੇ ਸਥਿਤ ਪਿੰਡ ਦਫਰਪੁਰ ਦੀ ਗੁਰੂ ਨਾਨਕ ਕਲੋਨੀ ਵਿੱਚ ਲੰਘੇ ਦਿਨੀਂ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਜ਼ਖ਼ਮੀ ਕੀਤੀ ਔਰਤ ਦੀ ਅੱਜ ਪੀਜੀਆਈ ਵਿੱਚ ਮੌਤ ਹੋ ਗਈ। ਸਰੋਜ (61) ਦਾ ਚੰਡੀਗੜ੍ਹ ਪੀਜੀਆਈ ਵਿੱਚ ਇਲਾਜ ਚਲ ਰਿਹਾ ਸੀ ਜਿਥੇ ਉਸ ਦਾ ਅਪਰੇਸ਼ਨ ਕਰ ਦਿੱਤਾ ਗਿਆ ਸੀ ਪਰ ਹਾਲੇ ਤੱਕ ਉਸ ਦੇ ਸਰੀਰ ਵਿੱਚੋਂ ਗੋਲੀ ਨਹੀਂ ਕੱਢੀ ਜਾ ਸਕੀ ਸੀ। ਦੂਜੇ ਪਾਸੇ ਪੁਲੀਸ ਹਾਲੇ ਤੱਕ ਹਮਲਾਵਰਾਂ ਦਾ ਕੋਈ ਸੁਰਾਗ ਲਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਪੁਲੀਸ ਨੇ ਇਸ ਸਬੰਧੀ ਕੇਸ ਵਿੱਚ ਧਾਰਾ 302 ਦਾ ਵਾਧਾ ਕਰ ਦਿੱਤਾ ਹੈ। ਮੁਬਾਰਕਪੁਰ ਚੌਕੀ ਇੰਚਾਰਜ ਸਤਨਾਮ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਛੇਤੀ ਹਮਲਾਵਰਾਂ ਨੂੰ ਫੜ ਲਿਆ ਜਾਏਗਾ।
Advertisement
Advertisement
Advertisement