ਡਾਕਟਰ ਦੀ ਅਣਗਹਿਲੀ ਕਾਰਨ ਔਰਤ ਦੀ ਮੌਤ; ਕੇਸ ਦਰਜ
07:22 AM Sep 04, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਸਤੰਬਰ
ਥਾਣਾ ਮਾਡਲ ਟਾਊਨ ਦੀ ਪੁਲੀਸ ਨੇ ਇੱਕ ਵਿਅਕਤੀ ਦੀ ਸ਼ਿਕਾਇਤ ਉੱਤੇ ਇੱਕ ਨਿੱਜੀ ਹਸਪਤਾਲ ਦੇ ਡਾਕਟਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਨਿਤਿਨ ਕੁਮਾਰ ਨੇ ਦੱਸਿਆ ਕਿ ਉਸਦੀ ਪਤਨੀ ਰਾਖੀ ਦੀ ਡਿਲਵਰੀ ਇੱਕ ਨਿੱਜੀ ਹਸਪਤਾਲ ਵਿੱਚ ਹੋਈ ਸੀ। ਉਸਦੀ ਤਬੀਅਤ ਵਿਗੜਨ ’ਤੇ ਡਾਕਟਰਾਂ ਨੇ ਉਸਨੂੰ ਕਿਸੇ ਹੋਰ ਹਸਪਤਾਲ ਲਿਜਾਣ ਲਈ ਕਿਹਾ ਜਿਸ ’ਤੇ ਉਨ੍ਹਾਂ ਰਾਖੀ ਨੂੰ ਸੀਐੱਮਸੀ ਹਸਪਤਾਲ ਦਾਖ਼ਲ ਕਰਵਾ ਦਿੱਤਾ ਜਿਸਦੀ ਇਲਾਜ ਦੌਰਾਨ ਮੌਤ ਹੋ ਗਈ। ਸੀਐੱਮਸੀ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਰਾਖੀ ਦੀ ਮੌਤ ਓਵਰਫਲਿਓਡ ਪਲੈਟਲੈਟਸ ਚਲਾਉਣ ਉਪਰੰਤ ਕਿਡਨੀਆਂ ਬਲਾਸਟ ਹੋਣ, ਬਾਥਰੂਮ ਰੁਕਣ ਅਤੇ ਸਰੀਰ ਵਿੱਚ ਸੋਜ ਆਉਣ ਕਾਰਨ ਹੋਈ ਹੈ। ਥਾਣੇਦਾਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਪੁਲੀਸ ਵੱਲੋਂ ਡਾਕਟਰ ਖਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement