ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਟਾਲਾ ਹਸਪਤਾਲ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਔਰਤ ਦੀ ਮੌਤ

08:17 AM Sep 09, 2023 IST

ਹਰਜੀਤ ਸਿੰਘ ਪਰਮਾਰ
ਬਟਾਲਾ, 8 ਸਤੰਬਰ
ਇਥੋਂ ਦੇ ਸਿਵਲ ਹਸਪਤਾਲ ਵਿੱਚ ਅੱਜ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਔਰਤ ਦੀ ਮੌਤ ਹੋ ਗਈ। ਹਸਪਤਾਲ ਦੀ ਓਪੀਡੀ ਦੇ ਬਾਹਰ ਮ੍ਰਿਤਕਾ ਕੋਲ ਇੱਕ ਸਰਿੰਜ ਵੀ ਮਿਲੀ। ਮ੍ਰਿਤਕਾ ਦੀ ਹਾਲੇ ਤੱਕ ਕੋਈ ਪਛਾਣ ਨਹੀਂ ਹੋ ਸਕੀ ਪਰ ਦੱਸਿਆ ਜਾ ਰਿਹਾ ਹੈ ਕਿ ਉਸ ਦੀਆਂ ਪਹਿਲਾਂ ਵੀ ਨਸ਼ੇ ਦੀ ਹਾਲਤ ਵਿੱਚ ਕੁੱਝ ਵੀਡੀਓਜ਼ ਵਾਇਰਲ ਹੋ ਚੁੱਕੀਆਂ ਹਨ। ਇਸ ਦੌਰਾਨ ਹਸਪਤਾਲ ਪ੍ਰਸ਼ਾਸਨ ਦੀ ਵੀ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਜਿਸ ਕਾਰਨ ਲਾਸ਼ ਕਾਫੀ ਸਮਾਂ ਉੱਥੇ ਪਈ ਰਹੀ। ਜਦੋਂ ਮੀਡੀਆ ਮੌਕੇ ’ਤੇ ਪਹੁੰਚਿਆ ਤਾਂ ਮੀਡੀਆ ਦੀ ਆਮਦ ਵੇਖ ਕੇ ਹਸਪਤਾਲ ਪ੍ਰਸ਼ਾਸਨ ਨੇ ਲਾਸ਼ ਨੂੰ ਚੁੱਕ ਕੇ ਮੁਰਦਾਘਰ ਵਿੱਚ ਰੱਖ ਕੇ ਪੁਲੀਸ ਨੂੰ ਸੂਚਿਤ ਕੀਤਾ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਔਰਤ ਜ਼ਿਆਦਾਤਰ ਸਿਵਲ ਹਸਪਤਾਲ ਅੰਦਰ ਹੀ ਰਹਿੰਦੀ ਸੀ ਅਤੇ ਜੇਕਰ ਵੀਲ੍ਹ ਚੇਅਰ ’ਤੇ ਬੈਠੀ ਦੀ ਵਾਇਰਲ ਹੋਈ ਫੋਟੋ ਹਸਪਤਾਲ ਦੇ ਅੰਦਰ ਹੀ ਖਿੱਚੀ ਗਈ ਹੈ ਤਾਂ ਸਵਾਲ ਉੱਠਦਾ ਹੈ ਕਿ ਇਸ ਹਾਲਤ ਵਿੱਚ ਹਸਪਤਾਲ ਦੇ ਅੰਦਰ ਉਸ ਨੂੰ ਨਸ਼ਾ ਕੌਣ ਸਪਲਾਈ ਕਰਦਾ ਸੀ।
ਐਸਐਮਓ ਡਾ. ਰਾਵਿੰਦਰ ਸਿੰਘ ਨੇ ਦੱਸਿਆ ਕਿ ਇਹ ਔਰਤ ਪਹਿਲਾਂ ਵੀ ਇਲਾਜ ਲਈ ਇੱਥੇ ਆਉਂਦੀ ਰਹਿੰਦੀ ਸੀ ਅਤੇ ਪੂਰੇ ਹਸਪਤਾਲ ਵਿੱਚ ਘੁੰਮਦੀ ਫਿਰਦੀ ਰਹਿੰਦੀ ਸੀ। ਉਹ ਨਸ਼ੇ ਦੀ ਆਦੀ ਲਗਦੀ ਸੀ ਅਤੇ ਜਦੋਂ ਉਹ ਹਸਪਤਾਲ ਆਉਂਦੀ ਸੀ ਤਾਂ ਉਸ ਨੂੰ ਵੀਲ੍ਹ ਚੇਅਰ ਦਿੱਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲੀ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਹੋਵੇਗੀ। ਸੂਚਨਾ ਮਿਲਣ ’ਤੇ ਡੀਐਸਪੀ ਸਿਟੀ ਲਲਿਤ ਕੁਮਾਰ ਅਤੇ ਥਾਣਾ ਸਿਟੀ ਦੇ ਮੁਖੀ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ।

Advertisement

Advertisement