ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ਵਿੱਚ ਔਰਤ ਦੀ ਮੌਤ

06:59 AM Oct 06, 2024 IST

ਪੱਤਰ ਪ੍ਰੇਰਕ
ਬਨੂੜ, 5 ਅਕਤੂਬਰ
ਇੱਥੋਂ ਦੇ ਬੱਸ ਸਟੈਂਡ ’ਤੇ ਬੀਤੀ ਸ਼ਾਮ 55 ਸਾਲਾ ਔਰਤ ਦੀ ਵਾਹਨ ਦੀ ਚਪੇਟ ’ਚ ਆਉਣ ਕਾਰਨ ਮੌਤ ਹੋ ਗਈ।ਗੁਰਦੀਪ ਸਿੰਘ ਭਾਊ ਟਰਾਲੀਆਂ ਵਾਲੇ ਨੇ ਦੱਸਿਆ ਕਿ ਬੀਤੀ ਸ਼ਾਮ ਉਸ ਦੀ ਭੂਆ ਅਮਰੀਕ ਕੌਰ ਪਤਨੀ ਮਹਿੰਗਾ ਸਿੰਘ ਵਾਸੀ ਪਿੰਡ ਧਨੇਠਾਂ ਸਮਾਣਾ ਉਨ੍ਹਾਂ ਨੂੰ ਮਿਲਣ ਲਈ ਬਨੂੜ ਆਈ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਬੱਸ ਸਟੈਂਡ ’ਤੇ ਬੱਸ ਤੋਂ ਉਤਰ ਕੇ ਖੜ੍ਹੀ ਸੀ ਤਾਂ ਰਾਜਪੁਰਾ ਵੱਲੋਂ ਇੱਕ ਤੇਜ਼ ਰਫਤਾਰ ਛੋਟਾ ਹਾਥੀ (ਕੈਂਟਰ) ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਜਿੱਥੇ ਇਲਾਜ ਦੌਰਾਨ ਮੌਤ ਹੋ ਗਈ। ਵਾਹਨ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ।

Advertisement

Advertisement