ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਰਤ ਨੂੰ ਬੰਦੀ ਬਣਾ ਕੇ ਛੇ ਲੱਖ ਲੁੱਟੇ

08:50 AM Jan 12, 2025 IST
ਲੁਟੇਿਰਆਂ ਦੀ ਸੀਸੀਟੀਵੀ ਕੈਮਰੇ ਵਿੱਚ ਕੈਦ ਤਸਵੀਰ।

ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 11 ਜਨਵਰੀ
ਕਸਬਾ ਖਡੂਰ ਸਾਹਿਬ ’ਚ ਦੁੱਧ ਦੀ ਡੇਅਰੀ ਦਾ ਕੰਮ ਕਰਦੇ ਨੌਜਵਾਨ ਦੀ ਮਾਂ ਨੂੰ ਪਿਸਤੌਲ ਦਿਖਾ ਕੇ ਬੰਦੀ ਬਣਾ ਕੇ ਪਿੰਡ ਦੇ ਹੀ ਤਿੰਨ ਨੌਜਵਾਨਾਂ ਵੱਲੋਂ ਉਸ ਕੋਲੋਂ ਕਥਿਤ ਤੌਰ ’ਤੇ 6 ਲੱਖ ਰੁਪਏ ਲੁੱਟ ਲਏ ਗਏ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।
ਪੁਲੀਸ ਨੂੰ ਦਿੱਤੇ ਬਿਆਨ ਅਨੁਸਾਰ ਜਤਿੰਦਰ ਕੁਮਾਰ ਵਾਸੀ ਖਡੂਰ ਸਾਹਿਬ ਨੇ ਦੱਸਿਆ ਕਿ ਉਹ ਕਸਬਾ ਖਡੂਰ ਸਾਹਿਬ ’ਚ ਆਪਣੇ ਘਰ ਵਿੱਚ ਹੀ ਡੇਅਰੀ ਦਾ ਧੰਦਾ ਕਰਦਾ ਹੈ ਅਤੇ ਉਹ ਆਪਣੀ ਗੱਡੀ ਰਾਹੀਂ ਸਵੇਰੇ ਦੁੱਧ ਇਕੱਠਾ ਕਰਨ ਚਲਾ ਗਿਆ ਸੀ। ਉਸ ਨੇ 6 ਲੱਖ ਰੁਪਏ ਜੋ ਦੁੱਧ ਵਿਕਰੇਤਾਵਾਂ ਨੂੰ ਦੇਣੇ ਸਨ, ਦੁਕਾਨ ਦੇ ਗੱਲੇ ਵਿੱਚ ਰੱਖੇ ਸਨ। ਜਦੋਂ ਉਹ ਵਾਪਸ ਆਇਆ ਤਾਂ ਉਸ ਦੀ ਮਾਂ ਤ੍ਰਿਪਤਾ ਦੇਵੀ ਨੇ ਦੱਸਿਆ ਕਿ ਦੁਕਾਨ ਦੇ ਅੰਦਰ ਦੋ ਨੌਜਵਾਨਾਂ ਨੇ ਪਿਸਤੌਲ ਦਿਖਾ ਕੇ ਉਸ ਨੂੰ ਬੰਦੀ ਬਣਾ ਕੇ ਗੱਲੇ ਵਿੱਚ ਪਏ 6 ਲੱਖ ਰੁਪਏ ਲੁੱਟ ਲਏ ਹਨ। ਲੁੱਟ ਕਰਨ ਵਾਲੇ ਉਕਤ ਨੌਜਵਾਨ ਪਿੰਡ ਦੇ ਹੀ ਹਨ ਜਿਨ੍ਹਾਂ ਦੀ ਪਛਾਣ ਜਸਪਿੰਦਰ ਸਿੰਘ ਅਤੇ ਮਨਜਿੰਦਰ ਸਿੰਘ ਉਰਫ ਮੰਨੂ ਨਿਹੰਗ ਵਜੋਂ ਹੋਈ ਹੈ। ਲੁਟੇਰਿਆ ਦਾ ਤੀਜਾ ਅਣਪਛਾਤਾ ਹੈ।
ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਗਿੱਲ ਨੇ ਆਖਿਆ ਕਿ ਪੀੜਤ ਜਤਿੰਦਰ ਕੁਮਾਰ ਦੇ ਬਿਆਨ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।

Advertisement

Advertisement