ਰੇਲਗੱਡੀ ਦੀ ਲਪੇਟ ’ਚ ਆ ਕੇ ਔਰਤ ਹਲਾਕ
07:52 AM Dec 10, 2024 IST
ਨਿੱਜੀ ਪੱਤਰ ਪ੍ਰੇਰਕ
ਖੰਨਾ, 9 ਦਸੰਬਰ
ਇੱਥੋਂ ਦੇ ਰਤਨਹੇੜੀ ਫਾਟਕਾਂ ਕੋਲ ਲਾਈਨ ਪਾਰ ਕਰਦੇ ਸਮੇਂ ਔਰਤ ਦੀ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਜੀਆਰਪੀ ਖੰਨਾ ਰੇਲਵੇ ਚੌਕੀ ਦੇ ਇੰਚਾਰਜ ਐੱਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਤਨਹੇੜੀ ਫਾਟਕਾਂ ਨੇੜੇ ਔਰਤ ਦੀ ਲਾਸ਼ ਪਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਔਰਤ ਦੀ ਪਛਾਣ ਸਿਮਰਨ ਕੌਰ (40) ਵਾਸੀ ਆਜ਼ਾਦ ਨਗਰ ਖੰਨਾ ਵਜੋਂ ਹੋਈ ਹੈ। ਮ੍ਰਿਤਕਾ ਦੇ ਪਤੀ ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਯੂਰੋ ਕੇਅਰ ਸੈਂਟਰ ਵਿੱਚ ਨੌਕਰੀ ਕਰਦੀ ਸੀ ਅਤੇ ਸ਼ਾਮ ਨੂੰ ਡਿਊਟੀ ਖ਼ਤਮ ਕਰ ਕੇ ਘਰ ਵਾਪਸ ਆ ਰਹੀ ਸੀ। ਇਸ ਦੌਰਾਨ ਉਹ ਅਚਾਨਕ ਰੇਲ ਗੱਡੀ ਦੀ ਲਪੇਟ ਵਿੱਚ ਆ ਗਈ। ਪੁਲੀਸ ਨੇ ਲਾਸ਼ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਹੈ।
Advertisement
Advertisement