For the best experience, open
https://m.punjabitribuneonline.com
on your mobile browser.
Advertisement

ਅਜੀਤਵਾਲ ’ਚ ਪ੍ਰੇਮੀ ਵੱਲੋਂ ਔਰਤ ਦਾ ਕਤਲ

07:46 AM Sep 26, 2024 IST
ਅਜੀਤਵਾਲ ’ਚ ਪ੍ਰੇਮੀ ਵੱਲੋਂ ਔਰਤ ਦਾ ਕਤਲ
Advertisement

ਪੱਤਰ ਪ੍ਰੇਰਕ
ਅਜੀਤਵਾਲ 25 ਸਤੰਬਰ
ਕਸਬਾ ਅਜੀਤਵਾਲ ਵਿਖੇ ਔਰਤ ਦਾ ਕਤਲ ਕਰ ਦਿੱਤਾ ਗਿਆ। ਹਰਪਾਲ ਕੌਰ (52) ਸਾਲ ਪਿੰਡ ਬੁੱਘੀਪੁਰੇ ਵਿਖੇ ਵਿਆਹੀ ਹੋਈ ਸੀ ਅਤੇ ਕਸਬਾ ਅਜੀਤਵਾਲ ਵਿਖੇ ਸਾਲ ਤੋਂ ਕਿਰਾਏ ਦੇ ਮਕਾਨ ਵਿਚ ਰਹਿ ਰਹੀ ਸੀ।
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਅਜੀਤਵਾਲ ਹਰਵਿੰਦਰ ਸਿੰਘ ਨੇ ਦੱਸਿਆ ਕਿ ਔਰਤ ਦੇ ਕਥਿਤ ਪ੍ਰੇਮੀ ਮਨਪ੍ਰੀਤ ਸਿੰਘ ਮਨੀ ਵਾਸੀ ਰੋਡੇ ਨੂੰ ਸ਼ੱਕ ਸੀ ਕਿ ਹਰਪਾਲ ਕੌਰ ਦੇ ਕਿਸੇ ਹੋਰ ਨਾਲ ਸਬੰਧ ਹਨ। ਇਸ ਲਈ ਉਸ ਨੇ ਹਰਪਾਲ ਕੌਰ ਦੀ ਜ਼ਿਆਦਾ ਕੁੱਟਮਾਰ ਕਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਨੇ ਦੱਸਿਆ ਕਿ ਕੇਸ ਸਬੰਧੀ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Advertisement

Advertisement
Advertisement
Author Image

joginder kumar

View all posts

Advertisement