For the best experience, open
https://m.punjabitribuneonline.com
on your mobile browser.
Advertisement

ਅਜੀਤਵਾਲ ਵਿੱਚ ਨਾਜਾਇਜ਼ ਸਬੰਧਾਂ ਦੇ ਸ਼ੱਕ ’ਚ ਔਰਤ ਦਾ ਕਤਲ

02:11 PM Sep 25, 2024 IST
ਅਜੀਤਵਾਲ ਵਿੱਚ ਨਾਜਾਇਜ਼ ਸਬੰਧਾਂ ਦੇ ਸ਼ੱਕ ’ਚ ਔਰਤ ਦਾ ਕਤਲ
Advertisement

ਗੁਰਪ੍ਰੀਤ ਦੌਧਰ
ਅਜੀਤਵਾਲ, 25 ਸਤੰਬਰ
Murder in Ajitwal: ਕਸਬਾ ਅਜੀਤਵਾਲ ਵਿਖੇ ਨਜਾਇਜ਼ ਸਬੰਧਾਂ ਨੂੰ ਲੈ ਕੇ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹਰਪਾਲ ਕੌਰ, ਉਮਰ 52 ਸਾਲ, ਪਿੰਡ ਬੁੱਘੀਪੁਰੇ ਵਿਖੇ ਵਿਆਹੀ ਹੋਈ ਸੀ ਅਤੇ ਕਸਬਾ ਅਜੀਤਵਾਲ ਵਿਖੇ ਇੱਕ ਸਾਲ ਤੋਂ ਕਿਰਾਏ ਦੇ ਮਕਾਨ ਵਿਚ ਰਹਿ ਰਹੀ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਅਜੀਤਵਾਲ ਹਰਵਿੰਦਰ ਸਿੰਘ ਨੇ ਦੱਸਿਆ ਕਿ ਕਿ ਔਰਤ ਦੇ ਪ੍ਰੇਮੀ ਮਨਪ੍ਰੀਤ ਸਿੰਘ ਮਨੀ ਵਾਸੀ ਰੋਡੇ  ਨੂੰ ਸ਼ੱਕ ਸੀ ਕਿ ਹਰਪਾਲ ਕੌਰ ਦੇ ਕਿਸੇ ਹੋਰ ਵਿਅਕਤੀ ਨਾਲ ਨਜਾਇਜ਼ ਸਬੰਧ ਹਨ। ਇਸ ਲਈ ਉਸ ਨੇ ਹਰਪਾਲ ਕੌਰ ਦੀ ਜ਼ਿਆਦਾ ਕੁੱਟਮਾਰ ਕਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਜਲਦ ਹੀ ਕਾਬੂ ਕਰ ਲਿਆ ਗਿਆ ਜਾਵੇਗਾ।

Advertisement

Advertisement
Advertisement
Author Image

Balwinder Singh Sipray

View all posts

Advertisement