For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿੱਚ ਮਹਿਲਾ ਹਲਾਕ

11:03 AM Jun 26, 2024 IST
ਸੜਕ ਹਾਦਸੇ ਵਿੱਚ ਮਹਿਲਾ ਹਲਾਕ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਜੂਨ
ਥਾਣਾ ਜੋਧੇਵਾਲ ਦੇ ਇਲਾਕੇ ਫਾਮੜਾ ਰੋਡ ਝੁੱਗੀਆਂ ਨੇੜੇ ਇੱਕ ਝੁੱਗੀ ਦੇ ਬਾਹਰ ਬੈਠੀ ਇੱਕ ਬਿਰਧ ਔਰਤ ਦੀ ਮੋਟਰਸਾਈਕਲ ਦੀ ਟੱਕਰ ਵੱਜਣ ਕਾਰਨ ਮੌਤ ਹੋ ਗਈ ਹੈ। ਇਸ ਸਬੰਧੀ ਦੇਵ ਰਾਮ ਨੇ ਦੱਸਿਆ ਕਿ ਉਸਦੀ ਪਤਨੀ ਕੂੰਢੀਆਂ (75) ਰਾਤ ਕਰੀਬ 10.30 ਵਜੇ ਆਪਣੀ ਝੁੱਗੀ ਦੇ ਬਾਹਰ ਬੈਠੀ ਸੀ ਕਿ ਲਲਿਤ ਨੇਪਾਲੀ ਵਾਸੀ ਵੀਰ ਨਗਰ ਬਹਾਦਰ ਕੇ ਰੋਡ ਨੇ ਆਪਣੇ ਮੋਟਰਸਾਈਕਲ ਨਾਲ ਉਸਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਪੀਜੀਆਈ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Advertisement

Advertisement
Advertisement
Author Image

sukhwinder singh

View all posts

Advertisement