For the best experience, open
https://m.punjabitribuneonline.com
on your mobile browser.
Advertisement

ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਔਰਤ ਨੇ ਧੀ ਸਮੇਤ ਜ਼ਹਿਰ ਨਿਗਲਿਆ, ਮੌਤ

12:59 PM May 06, 2025 IST
ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਔਰਤ ਨੇ ਧੀ ਸਮੇਤ ਜ਼ਹਿਰ ਨਿਗਲਿਆ  ਮੌਤ
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 6 ਮਈ

Advertisement

ਇਥੇ ਸ਼ਹਿਰ ਦੀ ਮਹਾਂਵੀਰ ਬਸਤੀ ਦੀ ਵਸਨੀਕ ਇਕ ਔਰਤ ਨੇ ਆਪਣੀ ਮਾਸੂਮ ਬੱਚੀ (9) ਸਮੇਤ ਜ਼ਹਿਰ ਨਿਗਲ ਲਿਆ ਅਤੇ ਇਲਾਜ ਦੌਰਾਨ ਬੀਤੀ ਸ਼ਾਮ ਦੋਵਾਂ ਦੀ ਮੌਤ ਹੋ ਗਈ। ਪੁਲੀਸ ਨੇ ਮ੍ਰਿਤਕਾ ਦੇ ਪਤੀ, ਸੱਸ ਅਤੇ ਨਣਦ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਭਵਾਨੀਗੜ੍ਹ ਦੇ ਜਾਂਚ ਅਧਿਕਾਰੀ ਏਐੱਸਆਈ ਸੁਰੇਸ਼ ਕੁਮਾਰ ਨੇ ਦੱਸਿਆ ਕਿ ਮਨਜੀਤ ਕੌਰ ਵਾਸੀ ਪਿੰਡ ਰੰਨੋਂ ਕਲਾਂ (ਪਟਿਆਲਾ) ਨੇ ਪੁਲੀਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦੀਆਂ ਦੋ ਧੀਆਂ ਹਨ, ਵੱਡੀ ਲੜਕੀ ਸੁਖਵਿੰਦਰ ਕੌਰ ਉਰਫ ਰਾਣੀ (30) ਦਾ ਕਰੀਬ 11 ਸਾਲ ਪਹਿਲਾਂ ਪ੍ਰੋਫੈਸਰ ਸੰਦੀਪ ਸਿੰਘ ਵਾਸੀ ਭਵਾਨੀਗੜ੍ਹ ਨਾਲ ਵਿਆਹ ਹੋਇਆ ਸੀ। ਜਿਨ੍ਹਾਂ ਕੋਲ 9 ਸਾਲ ਦੀ ਇਕ ਬੱਚੀ ਵੀ ਸੀ।

Advertisement
Advertisement

ਮਨਜੀਤ ਕੌਰ ਨੇ ਦੋਸ਼ ਲਗਾਇਆ ਕਿ ਜਵਾਈ ਸੰਦੀਪ ਸਿੰਘ ਦੀ ਭੈਣ ਹਰਪ੍ਰੀਤ ਕੌਰ ਅਕਸਰ ਹੀ ਆਪਣੀ ਮਾਂ ਗੁਰਮੇਲ ਕੌਰ ਅਤੇ ਭਰਾ ਸੰਦੀਪ ਸਿੰਘ ਨਾਲ ਮਿਲ ਕੇ ਉਸਦੀ ਲੜਕੀ ਸੁਖਵਿੰਦਰ ਕੌਰ ਨੂੰ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਸਨ ਅਤੇ ਸੰਦੀਪ ਸਿੰਘ ਉਸ ਤੋਂ ਪੇਕਿਆਂ ਤੋਂ ਪੈਸੇ ਲਿਆਉਣ ਦੀ ਮੰਗ ਵੀ ਕਰਦਾ ਰਹਿੰਦਾ ਸੀ। ਜਿਸ ਕਾਰਨ ਉਸ ਦੀ ਧੀ ਪ੍ਰੇਸ਼ਾਨ ਰਹਿੰਦੀ ਸੀ।

ਮਨਜੀਤ ਕੌਰ ਨੇ ਦੱਸਿਆ ਕਿ ਐਤਵਾਰ ਸ਼ਾਮ ਉਸਦੀ ਲੜਕੀ ਸੁਖਵਿੰਦਰ ਕੌਰ ਦਾ ਫੋਨ ਆਇਆ ਕਿ ਉਸਦੀ ਸੱਸ, ਪਤੀ ਤੇ ਨਣਦ ਦੀ ਸ਼ਹਿ 'ਤੇ ਉਸਨੂੰ ਬਹੁਤ ਤੰਗ ਪ੍ਰੇਸ਼ਾਨ ਕਰਦਿਆਂ ਲੜਾਈ ਝਗੜਾ ਕਰ ਰਹੀ ਹੈ। ਜਿਸ ਤੋਂ ਪ੍ਰੇਸ਼ਾਨ ਹੋਈ ਸੁਖਵਿੰਦਰ ਕੌਰ ਨੇ ਧੀ ਰਸਮਪ੍ਰੀਤ ਕੌਰ ਜ਼ਹਿਰੀਲੀ ਦਵਾਈ ਪੀ ਲਈ। ਜਿਨ੍ਹਾਂ ਨੂੰ ਇਲਾਜ ਲਈ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਅਤੇ ਫਿਰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਵਾਇਆ, ਜਿੱਥੇ ਸੋਮਵਾਰ ਨੂੰ ਇਲਾਜ ਦੌਰਾਨ ਸੁਖਵਿੰਦਰ ਕੌਰ ਅਤੇ ਉਸਦੀ ਧੀ ਦੀ ਮੌਤ ਹੋ ਗਈ।

ਜਾਂਚ ਅਧਿਕਾਰੀ ਏਐੱਸਆਈ ਸੁਰੇਸ਼ ਕੁਮਾਰ ਨੇ ਦੱਸਿਆ ਕਿ ਮਨਜੀਤ ਕੌਰ ਦੇ ਬਿਆਨਾਂ ’ਤੇ ਪੁਲੀਸ ਨੇ ਮ੍ਰਿਤਕਾ ਦੇ ਪਤੀ ਸੰਦੀਪ ਸਿੰਘ, ਉਸਦੀ ਮਾਂ ਗੁਰਮੇਲ ਕੌਰ ਤੇ ਨਣਦ ਹਰਪ੍ਰੀਤ ਕੌਰ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ’ਚ ਨਾਮਜ਼ਦ ਸਾਰੇ ਮੁਲਜ਼ਮ ਫਿਲਹਾਲ ਪੁਲੀਸ ਦੀ ਗ੍ਰਿਫ਼ਤ 'ਚੋਂ ਬਾਹਰ ਹਨ, ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement
Author Image

Puneet Sharma

View all posts

Advertisement