ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੁਦ ਨੂੰ ਅੱਗ ਲਗਾਉਣ ਵਾਲੀ ਔਰਤ ਦੀ ਇਲਾਜ ਦੌਰਾਨ ਮੌਤ

11:32 AM Aug 18, 2024 IST

ਪੱਤਰ ਪ੍ਰੇਰਕ
ਕਾਦੀਆਂ, 17 ਅਗਸਤ
ਘਰੇਲੂ ਕਲੇਸ਼ ਕਾਰਨ ਮਿੱਟੀ ਦਾ ਤੇਲ ਪਾ ਕੇ ਕਥਿਤ ਤੌਰ ’ਤੇ ਖੁਦ ਨੂੰ ਅੱਗ ਲਾਉਣ ਦੀ ਘਟਨਾ ਵਿੱਚ ਝੁਲਸੀ ਔਰਤ ਦੀ ਕੁਝ ਦਿਨਾਂ ਮਗਰੋਂ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਸਰਬਜੀਤ ਕੌਰ ਵਜੋਂ ਹੋਈ ਹੈ, ਜੋ ਤਿੰਨ ਬੱਚਿਆਂ ਦੀ ਮਾਂ ਸੀ। ਕਾਦੀਆਂ ਦੇ ਮਹੱਲਾ ਕ੍ਰਿਸ਼ਨ ਨਗਰ ਵਿੱਚ ਕੁਝ ਦਿਨ ਪਹਿਲਾਂ ਇਸ ਔਰਤ ਨੇ ਘਰੇਲੂ ਕਲੇਸ਼ ਕਾਰਨ ਖੁਦ ਨੂੰ ਕਥਿਤ ਅੱਗ ਲਗਾ ਲਈ ਸੀ। ਇਸ ਘਟਨਾ ਵਿੱਚ ਉਹ ਬੁਰੀ ਤਰ੍ਹਾਂ ਝੁਲਸ ਗਈ ਸੀ। ਉਸ ਨੂੰ ਇਲਾਜ ਲਈ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿੱਚ ਦਾਖ਼ਲ ਕਰਵਾਇਆ ਗਿਆ। ਇੱਥੇ ਇਲਾਜ ਦੌਰਾਨ ਬੀਤੇ ਦਿਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਅਧਾਰ ’ਤੇ ਪੁਲੀਸ ਨੇ ਉਸਦੇ ਪਤੀ, ਪਤੀ ਦੇ ਭਰਾ ਅਤੇ ਭਰਜਾਈ ਖਿਲਾਫ਼ ਕੇਸ ਦਰਜ ਕੀਤਾ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਦਾ ਇਹ ਦੂਸਰਾ ਵਿਆਹ ਸੀ।
ਪਹਿਲੇ ਵਿਆਹ ਵਿੱਚੋਂ ਉਸ ਦਾ ਇੱਕ ਲੜਕਾ ਸੀ ਜਿਸ ਨੂੰ ਉਹ ਆਪਣੇ ਨਾਲ ਲੈ ਕੇ ਆਈ ਸੀ। ਉਸ ਦਾ ਪਤੀ ਲੜਕੀ ਹੋਣ ਮਗਰੋਂ ਦਬਾਅ ਪਾ ਰਿਹਾ ਸੀ ਕਿ ਉਹ ਪਹਿਲੇ ਬੱਚੇ ਨੂੰ ਆਪਣੇ ਪੇਕੇ ਘਰ ਛੱਡ ਕੇ ਆਵੇ। ਉਹ ਲੜਕੇ ਨੂੰ ਆਪਣੇ ਘਰ ਨਹੀਂ ਰੱਖਣਾ ਚਾਹੁੰਦਾ ਸੀ। ਇਸ ਕਾਰਨ ਪਤੀ-ਪਤਨੀ ਵਿੱਚ ਕਲੇਸ਼ ਰਹਿੰਦਾ ਸੀ। ਇਸ ਤੋਂ ਤੰਗ ਆ ਕੇ ਉਸ ਨੇ ਬੀਤੇ ਦਿਨ ਹੀ ਖੁਦ ਨੂੰ ਅੱਗ ਲਾ ਲਈ। ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਉਹ ਆਪਣੀ ਲੜਕੀ ਦਾ ਸਸਕਾਰ ਨਹੀਂ ਕਰਨਗੇ।

Advertisement

Advertisement
Advertisement