ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਰਤ ਦੀ ਸ਼ੱਕੀ ਹਾਲਤ ’ਚ ਮੌਤ

07:33 AM Sep 19, 2024 IST

ਪੱਤਰ ਪ੍ਰੇਰਕ
ਤਪਾ ਮੰਡੀ, 18 ਸਤੰਬਰ
ਅਨੰਦਪੁਰ ਬਸਤੀ ਤਪਾ ਦੀ ਇਕ ਔਰਤ ਦੀ ਸ਼ੱਕੀ ਹਾਲਤ ’ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾ ਪਿੰਡ ਚੁਕੇਰੀਆਂ, ਜ਼ਿਲ੍ਹਾ ਮਾਨਸਾ ਦੀ ਸੀ ਜੋ ਤਪਾ ਵਿੱਚ ਵਿਆਹੀ ਹੋਈ ਸੀ। ਮ੍ਰਿਤਕਾ ਦੀ ਮਾਤਾ ਨੇ ਉਸ ਦੇ ਸਹੁਰੇ ਪਰਿਵਾਰ ’ਤੇ ਕਥਿਤ ਦੋਸ਼ ਲਾਏ ਹਨ ਕਿ ਉਨ੍ਹਾਂ ਦੀ ਧੀ ਨੂੰ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ। ਤਪਾ ਪੁਲੀਸ ਨੇ ਮ੍ਰਿਤਕਾ ਦੇ ਪਰਿਵਾਰ ਦੇ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਕੱਦਮਾ ਦਰਜ ਕਰ ਕੇ ਲਾਸ਼ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਸਹੁਰਾ ਪਰਿਵਾਰ ਨੇ ਦੋਸ਼ ਨਕਾਰ ਦਿੱਤੇ ਹਨ।

Advertisement

Advertisement