ਔਰਤਾਂ ਨੇ 14.88 ਕਰੋੜ ਦੇ ਮੁਫ਼ਤ ਬੱਸ ਸਫ਼ਰ ਦਾ ਲਾਹਾ ਲਿਆ: ਭੁੱਲਰ
06:25 AM Jan 01, 2025 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਦਸੰਬਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਸਾਲ 2024 ਦੌਰਾਨ ਮਾਲੀਏ ’ਚ 10.91 ਫ਼ੀਸਦ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਤਿੰਨ ਵਿੰਗਾਂ ਸਟੇਟ ਟਰਾਂਸਪੋਰਟ ਕਮਿਸ਼ਨਰ (ਐੱਸਟੀਸੀ) ਦਫ਼ਤਰ, ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਤੇ ਪਨਬੱਸ ਨੂੰ ਪਿਛਲੇ ਸਾਲ ਦੇ 3197.28 ਕਰੋੜ ਰੁਪਏ ਦੇ ਮੁਕਾਬਲੇ ਸਾਲ 2024 ਦੌਰਾਨ 3546.29 ਕਰੋੜ ਰੁਪਏ ਦੀ ਆਮਦਨ ਹੋਈ ਹੈ, ਜੋ 349.01 ਕਰੋੜ ਰੁਪਏ ਵੱਧ ਹੈ। ਲਾਲਜੀਤ ਭੁੱਲਰ ਨੇ ਕਿਹਾ ਕਿ ਪੰਜਾਬ ’ਚ ਜਨਵਰੀ ਤੋਂ ਦਸੰਬਰ 2024 ਤੱਕ ਸੂਬੇ ਦੀਆਂ ਔਰਤਾਂ ਨੇ 14.88 ਕਰੋੜ ਰੁਪਏ ਦਾ ਮੁਫ਼ਤ ਬੱਸ ਸਫ਼ਰ ਕੀਤਾ ਜਿਸ ’ਤੇ ਵਿਭਾਗ ਦੇ 726.19 ਕਰੋੜ ਖਰਚ ਹੋਏ ਅਤੇ ਇਹ ਆਪਣੇ ਆਪ ਵਿੱਚ ਵੱਡੀ ਪ੍ਰਾਪਤੀ ਹੈ।
Advertisement
Advertisement
Advertisement