ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਲਈ ਬੀਬੀਆਂ ਨੇ ਚੋਣ ਮੁਹਿੰਮ ਭਖਾਈ

10:36 AM May 26, 2024 IST

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 25 ਮਈ
ਗਰਮੀ ਦੇ ਮੌਸਮ ਦੌਰਾਨ ਵੀ ਲੋਕ ਸਭਾ ਹਲਕਾ ਸੰਗਰੂਰ ਤੋਂ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਦੇ ਹੱਕ ਵਿੱਚ ਬੀਬੀਆਂ ਵੱਲੋਂ ਚੋਣ ਮੁਹਿੰਮ ਭਖਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਹੁਣ ਜਦੋਂ ਇਸ ਚੋਣ ਮੁਹਿੰਮ ਲਈ ਸਿਰਫ ਇਕ ਹਫ਼ਤਾ ਹੀ ਬਚਿਆ ਹੈ ਤਾਂ ਪਾਰਟੀ ਆਗੂਆਂ ਤੋਂ ਇਲਾਵਾ ਬੀਬੀਆਂ ਵੱਲੋਂ ਵੀ ਚੋਣ ਮੁਹਿੰਮ ਵਿੱਚ ਪੂਰੇ ਜੋਸ਼ ਨਾਲ ਯੋਗਦਾਨ ਪਾ ਰਹੀਆਂ ਹਨ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਵਿੱਚ ‘ਆਪ’ ਵਾਲੰਟੀਅਰਾਂ ਨੇ ਚੋਣ ਪ੍ਰਚਾਰ ਤੇਜ਼ ਕਰ ਰੱਖਿਆ ਹੈ। ਵਿਧਾਇਕ ਭਰਾਜ ਮੀਟਿੰਗਾਂ ਦੌਰਾਨ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਰਿਪੋਰਟ ਸਾਂਝੀ ਕਰਦਿਆਂ ਦਾਅਵਾ ਕਰਦੇ ਹਨ ਕਿ ਉਹ ਇਸ ਚੋਣ ਨੂੰ ਜਿੱਤ ਤੱਕ ਲਿਜਾਣ ਲਈ ਕੋਈ ਕਸਰ ਨਹੀਂ ਛੱਡਣਗੇ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਧੀ ਬੀਬੀ ਪਵਿੱਤ ਕੌਰ ਆਪਣੇ ਪਿਤਾ ਦੇ ਹੱਕ ਵਿੱਚ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰ ਰਹੀ ਹੈ। ਉਹ ਆਪਣੇ ਸੰਖੇਪ ਜਿਹੇ ਭਾਸ਼ਣ ਦੌਰਾਨ ਸ੍ਰੀ ਮਾਨ ਵੱਲੋਂ ਪੰਜਾਬ ਅਤੇ ਪੰਥ ਦੇ ਹਿੱਤਾਂ ਲਈ ਆਵਾਜ਼ ਬੁਲੰਦ ਕਰਨ ਦੀ ਗੱਲ ਕਰਦੀ ਹੈ। ਇਸੇ ਤਰ੍ਹਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਨੂੰਹ ਬੀਬੀ ਵਰੀਤ ਕੌਰ ਖਹਿਰਾ ਚੋਣ ਮੀਟਿੰਗਾਂ ਦੌਰਾਨ ਧਾਕੜ ਲਹਿਜੇ ਵਿੱਚ ਸੁਖਪਾਲ ਸਿੰਘ ਖਹਿਰਾ ਵੱਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਉਠਾਈ ਆਵਾਜ਼ ਬਾਰੇ ਜਾਣਕਾਰੀ ਦਿੰਦਿਆਂ ਆਖਦੀ ਹੈ ਕਿ ਸ੍ਰੀ ਖਹਿਰਾ ਹੀ ਲੋਕ ਸਭਾ ਵਿੱਚ ਪੰਜਾਬ ਦੀ ਸਹੀ ਨੁਮਾਇੰਦਗੀ ਕਰ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਵਿਰਕ ਵੀ ਸਰਗਰਮ ਹਨ। ਇਨ੍ਹਾਂ ਤੋਂ ਇਲਾਵਾ ਹੇਠਲੇ ਪੱਧਰ ਤੇ ਵੀ ਕਾਫੀ ਬੀਬੀਆਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੀਆਂ ਹਨ।

Advertisement

 

Advertisement
Advertisement
Advertisement