ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਰਤਾਂ ਵੱਲੋਂ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ

11:02 AM Aug 21, 2020 IST

ਪੱਤਰ ਪ੍ਰੇਰਕ
ਝੁਨੀਰ, 20 ਅਗਸਤ

Advertisement

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨਾਲ ਸਬੰਧਤ ਔਰਤਾਂ ਅਤੇ ਹੋਰ ਕਿਸਾਨਾਂ ਨੇ ਬੀਬੀ ਰਾਣੀ ਕੌਰ ਭੰਮਾਂ ਦੀ ਸਰਪ੍ਰਸਤੀ ਅਧੀਨ ਇਸ ਖੇਤਰ ਦੇ ਪਿੰਡ ਲਾਲਿਆਂਵਾਲੀ ਅਤੇ ਘੁੱਦੂਵਾਲਾ ਵਿੱਚ ਜਿੱਥੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਅਤੇ ਹੋਰ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਨੂੰ ਲੈ ਕੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਉਥੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੀਆਂ ਕਾਪੀਆਂ ਵੀ ਸਾੜੀਆਂ। ਇਸ ਮੌਕੇ ਜ਼ਿਲ੍ਹਾ ਇਕਾਈ ਦੇ ਸੰਗਠਨ ਸਕੱਤਰ ਉੱਤਮ ਸਿੰਘ ਰਾਮਾਨੰਦੀ ਅਤੇ ਬਲਾਕ ਪ੍ਰਧਾਨ ਮਲਕੀਤ ਸਿੰਘ ਕੋਟਧਰਮੂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਪ੍ਰਤੀ ਕਿਸਾਨਾਂ ਨੂੰ ਜਾਗ੍ਰਿਤ ਕਰਨ ਲਈ 25 ਅਗਸਤ ਤੋਂ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਮਹਿਲਾ ਆਗੂ ਪੰਮੀ ਕੌਰ, ਵੀਰਪਾਲ ਕੌਰ ਅਤੇ ਸੁਰਜੀਤ ਕੌਰ ਨੇ ਸੰਬੋਧਨ ਕੀਤਾ।

Advertisement

Advertisement
Tags :
ਔਰਤਾਂਕੇਂਦਰਖ਼ਿਲਾਫ਼ਨਾਅਰੇਬਾਜ਼ੀਵੱਲੋਂ