For the best experience, open
https://m.punjabitribuneonline.com
on your mobile browser.
Advertisement

ਮਹਿਲਾ ਕਾਂਗਰਸੀ ਆਗੂ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ

11:00 AM May 24, 2024 IST
ਮਹਿਲਾ ਕਾਂਗਰਸੀ ਆਗੂ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ
ਭਾਜਪਾ ਵਿੱਚ ਸ਼ਾਮਲ ਆਗੂਆਂ ਦਾ ਸਨਮਾਨ ਕਰਦੇ ਹੋਏ ਰਵਨੀਤ ਸਿੰਘ ਬਿੱਟੂ। -ਫੋਟੋ: ਇੰਦਰਜੀਤ ਵਰਮਾ
Advertisement

ਗੁਰਿੰਦਰ ਸਿੰਘ
ਲੁਧਿਆਣਾ, 23 ਮਈ
ਪੰਜਾਬ ਕਾਂਗਰਸ ਮਹਿਲਾ ਵਿੰਗ ਦੀ ਸਕੱਤਰ ਰਿੰਪੀ ਜੌਹਰ ਅਤੇ ਹਰਜੀਤ ਕੌਰ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਹਨ ਜਿਸ ਨਾਲ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਦੀ ਚੋਣ ਮੁਹਿੰਮ ਨੂੰ ਹੁਲਾਰਾ ਮਿਲਿਆ ਹੈ।
ਆਤਮ ਨਗਰ ਵਿੱਚ ਅੱਜ ਪਿਊਸ਼ ਚੋਪੜਾ ਜ਼ਿਲ੍ਹਾ ਸਕੱਤਰ ਯੁਵਾ ਮੋਰਚਾ ਵੱਲੋਂ ਕਰਾਈਆਂ ਮੀਟਿੰਗਾਂ ਦੌਰਾਨ ਮਹਿਲਾ ਆਗੂਆਂ ਨੂੰ ਰਵਨੀਤ ਸਿੰਘ ਬਿੱਟੂ, ਕਮਲਜੀਤ ਸਿੰਘ ਕੜਵਲ, ਯਸ਼ਪਾਲ ਅਤੇ ਮਨੀਸ਼ ਸ਼ਾਰਧਾ ਨੇ ਸਨਮਾਨਿਤ ਕਰਦਿਆਂ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦੇਣ ਦਾ ਐਲਾਨ ਕੀਤਾ। ਹੰਬੜਾਂ ਰੋਡ ਸਥਿਤ ਨਿਊ ਗਰੀਨ ਸਿਟੀ ਵਿੱਚ ਵੀ ਵਿਨੋਦ ਅਰੋੜਾ ਵੱਲੋਂ ਮੀਟਿੰਗ ਕੀਤੀ ਗਈ। ਇਨ੍ਹਾਂ ਮੀਟਿੰਗਾਂ ਦੌਰਾਨ ਰਵਨੀਤ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਲਗਾਤਾਰ ਭਾਜਪਾ ਦੇ ਪਰਿਵਾਰ ਵਿਚ ਵਾਧਾ ਹੋ ਰਿਹਾ ਹੈ‌। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਜੂਨ ਨੂੰ 80 ਫ਼ੀਸਦੀ ਵੋਟ ਭਾਜਪਾ ਨੂੰ ਪਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਤ ਪ੍ਰਦੇਸ਼ ਲਗਾਤਾਰ ਤਰੱਕੀ ਕਰ ਰਹੇ ਹਨ ਅਤੇ ਲੁਧਿਆਣਾ ਵਿੱਚ ਵੀ ਉਹ ਏਮਜ਼, ਮੈਟਰੋ, ਵਧੀਆ ਸਿੱਖਿਅਕ ਸੰਸਥਾਵਾਂ ਲੈ ਕੇ ਆਉਣਗੇ।

Advertisement

ਆਪ’ ਦੇ ਅਹੁਦੇਦਾਰ ਅਕਾਲੀ ਦਲ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਝਟਕਾ ਦਿੱਤਾ ਜਦੋਂ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਨੇ ‘ਆਪ’ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ।ਇਸ ਮੌਕੇ ਆਪ ਆਗੂਆਂ ਸੁਖਵਿੰਦਰ ਸਿੰਘ ਬਿੰਦਰ ਮੀਤ ਪ੍ਰਧਾਨ ਹਲਕਾ ਪੱਛਮੀ, ਪ੍ਰੇਮ ਲਤਾ ਮੀਤ ਪ੍ਰਧਾਨ ਮਹਿਲਾ ਵਿੰਗ ਹਲਕਾ ਗਿੱਲ ਅਤੇ ਸੌਰਵ ਸ਼ਰਮਾ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋਏ ਜਿਨ੍ਹਾਂ ਨੂੰ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਅਕਾਲੀ ਦਲ ਦੇ ਕੌਮੀ ਬੁਲਾਰੇ ਬੌਬੀ ਗਰਚਾ, ਕੁਲਵਿੰਦਰ ਸਿੰਘ ਕਿੰਦਾ, ਆਰਪੀਐੱਸ ਧਾਲੀਵਾਲ ਅਤੇ ਪਰਮਜੀਤ ਸਿੰਘ ਭਾਰਜ ਨੇ ਸਨਮਾਨਿਤ ਕਰਦਿਆਂ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦੇਣ ਦਾ ਐਲਾਨ ਕੀਤਾ। ਅਕਾਲੀ ਦਲ ਵਿੱਚ ਸ਼ਾਮਲ ਆਗੂਆਂ ਨੇ ਭਰੋਸਾ ਦਿੱਤਾ ਕਿ ਉਹ ਰਣਜੀਤ ਸਿੰਘ ਢਿੱਲੋਂ ਦੀ ਜਿੱਤ ਲਈ ਦਿਨ ਰਾਤ ਇੱਕ ਕਰਨਗੇ। ਇਸ ਮੌਕੇ ਭੁਪਿੰਦਰ ਭਿੰਦਾ ਅਤੇ ਬੌਬੀ ਗਰਚਾ ਨੇ ਕਿਹਾ ਕਿ ਅਕਾਲੀ ਦਲ ਦੀਆਂ ਪੰਜਾਬ ਹਿਤੈਸ਼ੀ ਨੀਤੀਆਂ ਕਾਰਨ ਅਕਾਲੀ ਦਲ ਦੇ ਪਰਿਵਾਰ ’ਚ ਲਗਾਤਾਰ ਵਾਧਾ ਹੋ ਰਿਹਾ ਹੈ।

ਵੱਡੀ ਗਿਣਤੀ ਨੌਜਵਾਨ ਕਾਂਗਰਸ ’ਚ ਸ਼ਾਮਲ

ਦੋਰਾਹਾ (ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ.ਅਮਰ ਸਿੰਘ ਨੂੰ ਚੋਣ ਮੁਹਿੰਮ ਦੌਰਾਨ ਉਦੋਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਦੋਰਾਹਾ ਸ਼ਹਿਰ ਵਿਖੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਡਾ.ਅਮਰ ਸਿੰਘ ਨੇ ਪਾਰਟੀ ਨਾਲ ਜੁੜੇ ਇਨ੍ਹਾਂ ਨੌਜਵਾਨਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਹਰ ਆਗੂ ਤੇ ਵਰਕਰ ਦਾ ਪੂਰਾ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸਰਕਾਰ ਬਣਨ ’ਤੇ ਹਰ ਵਰਕਰ ਦੀ ਪੂਰੀ ਸੁਣਵਾਈ ਦਾ ਭਰੋਸਾ ਦਿਵਾਇਆ। ਕਾਂਗਰਸ ਵਿਚ ਸ਼ਾਮਲ ਨੌਜਵਾਨ ਸਨੀ ਸਚਦੇਵਾ, ਪੰਕਜ ਨਈਅਰ, ਜਸਵਿੰਦਰ ਸਿੰਘ, ਸੰਨੀ ਨਈਅਰ, ਨਰਿੰਦਰ ਸਿੰਘ, ਗਗਨਦੀਪ ਸਿੰਘ, ਅਮਰਜੀਤ ਸਿੰਘ ਤੇ ਸੁਰੇਸ਼ ਨੇ ਕਿਹਾ ਕਿ ਉਹ ਬਤੌਰ ਡਾ.ਅਮਰ ਸਿੰਘ ਵੱਲੋਂ ਕਰਵਾਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ।

Advertisement
Author Image

joginder kumar

View all posts

Advertisement
Advertisement
×