ਮਹਿਲਾ ਆਗੂ ਦੀਪੀ ਮਾਂਗਟ ਵੱਲੋਂ ਅਮਰ ਸਿੰਘ ਨਾਲ ਮੁਲਾਕਾਤ
08:36 AM Jun 06, 2024 IST
ਪਾਇਲ:
Advertisement
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਨਾਲ ਮੁਲਾਕਾਤ ਕਰਕੇ ਹਲਕਾ ਪਾਇਲ ਦੀ ਮਹਿਲਾ ਆਗੂ ਸਤਿੰਦਰਦੀਪ ਕੌਰ ਦੀਪੀ ਮਾਂਗਟ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ। ਇਸ ਦੌਰਾਨ ਦੀਪੀ ਮਾਂਗਟ ਨੇ ਹਲਕਾ ਪਾਇਲ ਦੇ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਟੀਮ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਡਾ. ਅਮਰ ਸਿੰਘ ਬੋਪਾਰਾਏ ਦੀ ਜਿੱਤ ਨੂੰ ਯਕੀਨੀ ਬਣਾਇਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਚੇਅਰਮੈਨ ਯਾਦਵਿੰਦਰ ਸਿੰਘ ਯਾਦੀ ਵੀ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement