For the best experience, open
https://m.punjabitribuneonline.com
on your mobile browser.
Advertisement

ਮਹਿਲਾ ਪ੍ਰੋਫੈਸਰਾਂ ਦਾ ਪੱਕਾ ਧਰਨਾ ਜਾਰੀ

08:59 AM Aug 19, 2024 IST
ਮਹਿਲਾ ਪ੍ਰੋਫੈਸਰਾਂ ਦਾ ਪੱਕਾ ਧਰਨਾ ਜਾਰੀ
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 18 ਅਗਸਤ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈਂਪਸ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈੱਸਟ ਫੈਕਲਟੀ) ਵੱਲੋਂ ਅਕਾਦਮਿਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਦੀ ਪੂਰਤੀ ਲਈ ਲੱਗਾ ਪੱਕਾ ਧਰਨਾ ਅੱਜ 29 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਵਾਈਸ ਚਾਂਸਲਰ ਦੀ ਇਮਾਰਤ ਉੱਤੇ ਚੜ੍ਹੇ ਹੋਏ ਪ੍ਰੋਫੈਸਰਾਂ ਨੂੰ ਕੱਲ੍ਹ ਪੰਜ ਦਿਨਾਂ ਤੋਂ ਬਾਅਦ ਰਾਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਖ਼ੁਦ ਆ ਕੇ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾ ਕੇ ਸਾਰੀਆਂ ਮੰਗਾਂ ਦਾ ਹੱਲ ਕਰਵਾਉਣ ਦਾ ਭਰੋਸਾ ਦੇ ਕੇ ਹੇਠਾਂ ਉਤਾਰਿਆ ਗਿਆ ਸੀ। ਯੂਨੀਅਨ ਆਗੂਆਂ ਨੇ ਕਿਹਾ ਸਾਡਾ ਧਰਨਾ ਉਦੋਂ ਤੱਕ ਜਾਰੀ ਰਿਹਾ ਗਿਆ ਜਦੋਂ ਤੱਕ ਤੱਕ ਸਾਡੀ ਪ੍ਰਵਾਨਗੀ ਦੀ ਮੰਗ ਪੂਰੀ ਨਹੀਂ ਹੁੰਦੀ। ਜ਼ਿਕਰਯੋਗ ਹੈ ਕਿ ਮਹਿਲਾ ਪ੍ਰੋਫੈਸਰਾਂ ਨੂੰ ਜਦੋਂ ਹੇਠਾਂ ਉਤਾਰਿਆ ਗਿਆ ਤਾਂ ਇਨ੍ਹਾਂ ਦਾ ਕੁਝ ਸਾਮਾਨ ਜਿਸ ਵਿੱਚ ਕੱਪੜੇ ਤੇ ਕਿਤਾਬਾਂ ਸ਼ਾਮਲ ਸਨ, ਨੂੰ ਚੁੱਕਣ ਲਈ ਕੁਝ ਹੋਰ ਮਹਿਲਾ ਪ੍ਰੋਫੈਸਰ ਉੱਪਰ ਗਏ ਪਰ ਅਚਾਨਕ ਛੱਤ ’ਤੇ ਪੈਰ ਤਿਲਕ ਜਾਣ ਕਰਕੇ ਇਕ ਮਹਿਲਾ ਪ੍ਰੋਫੈਸਰ ਡਿੱਗ ਪਈ। ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਜਾਂਚ ਵਿੱਚ ਪਤਾ ਲੱਗਿਆ ਕਿ ਉਸ ਦੇ ਗੁੱਟ ਦੀ ਹੱਡੀ ਟੁੱਟ ਗਈ ਹੈ। ਅਪ੍ਰੇਸ਼ਨ ਕਰਨ ਉਪਰੰਤ ਪਲੇਟਾਂ ਪਾਈਆਂ ਗਈਆਂ । ਆਗੂਆਂ ਨੇ ਕਿਹਾ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਘਟਨਾ ਪੀੜਤ ਪ੍ਰੋਫੈਸਰ ਦੇ ਇਲਾਜ ਦਾ ਖਰਚਾ ਚੁੱਕਣ ਚਾਹੀਦਾ ਹੈ। ਇਸ ਮੌਕੇ ਡਾ ਕੁਲਦੀਪ ਸਿੰਘ, ਅਮਨਦੀਪ ਸਿੰਘ, ਨਵਪ੍ਰੀਤ ਸਿੰਘ, ਡਾ. ਹਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਅਮਨਦੀਪ ਸਿੰਘ, ਗੁਰਜੀਤ ਸਿੰਘ, ਗੁਰਵਿੰਦਰ ਸਿੰਘ, ਡਾ ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement