For the best experience, open
https://m.punjabitribuneonline.com
on your mobile browser.
Advertisement

ਮਹਿਲਾਵਾਂ ਨੂੰ ਵਿਧਾਨ ਸਭਾ ਵਿੱਚ ਵੱਧ ਟਿਕਟਾਂ ਦਿੱਤੀਆਂ ਜਾਣ: ਰੰਧਾਵਾ

07:24 AM Oct 15, 2024 IST
ਮਹਿਲਾਵਾਂ ਨੂੰ ਵਿਧਾਨ ਸਭਾ ਵਿੱਚ ਵੱਧ ਟਿਕਟਾਂ ਦਿੱਤੀਆਂ ਜਾਣ  ਰੰਧਾਵਾ
ਦੇਵੇਂਦਰ ਯਾਦਵ ਨਾਲ ਮੁਲਾਕਾਤ ਕਰਦੀ ਹੋਈ ਸੂਬਾ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ। -ਫੋਟੋ: ਅਕੀਦਾ
Advertisement

ਪੱਤਰ ਪ੍ਰੇਰਕ
ਪਟਿਆਲਾ 14 ਅਕਤੂਬਰ
ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਮਹਿਲਾ ਕਾਂਗਰਸ ਵੱਲੋਂ ਸੂਬੇ ਵਿੱਚ ਵੱਡੇ ਪੱਧਰ ’ਤੇ ਕਾਂਗਰਸ ਦੇ ਹੱਕ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ। ਬੀਬੀ ਰੰਧਾਵਾ ਨੇ ਇੰਚਾਰਜ ਨੂੰ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ‌ਟਿਕਟਾਂ ਦੀ ਵੰਡ ਵੇਲੇ ਔਰਤਾਂ ਦਾ ਖ਼ਾਸ ਧਿਆਨ ਰੱਖਦਿਆਂ ਵੱਧ ਟਿਕਟਾਂ ਦਿੱਤੀਆਂ ਜਾਣ। ਇਸ ਸਬੰਧੀ ਸ੍ਰੀ ਯਾਦਵ ਨੇ ਕਿਹਾ ਕਿ ਇਸ ਵਾਰ ਮਹਿਲਾਵਾਂ ਦਾ ਖ਼ਾਸ ਧਿਆਨ ਰੱਖਿਆ ਜਾਵੇਗਾ। ਬੀਬੀ ਰੰਧਾਵਾ ਨੇ ਕਿਹਾ ਕਿ ਪੰਜਾਬ ਮਹਿਲਾ ਕਾਂਗਰਸ ਹਰ ਫ਼ਰੰਟ ’ਤੇ ਕਾਂਗਰਸ ਦਾ ਡਟ ਕੇ ਸਾਥ ਨਿਭਾ ਰਹੀ ਹੈ ਅਤੇ ਸੂਬੇ ਵਿੱਚ ਮਹਿਲਾਵਾਂ ਅਤੇ ਨੌਜਵਾਨਾਂ ਦੀ ਲੜਾਈ ਵਿੱਚ ਵੀ ਆਪਣਾ ਅਹਿਮ ਯੋਗਦਾਨ ਪਾ ਰਹੀ ਹੈ। ਬੀਬੀ ਰੰਧਾਵਾ ਨੇ ਕਿਹਾ ਪੰਜਾਬ ਮਹਿਲਾ ਕਾਂਗਰਸ ਦੀਆਂ ਗਤੀਵਿਧੀਆਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਵਿੱਚ ਮਹਿਲਾਵਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਟਿਕਟਾਂ ਦਿੱਤੀਆਂ ਜਾਣੀਆਂ ਬਣਦੀਆਂ ਹਨ।

Advertisement

Advertisement
Advertisement
Author Image

Advertisement