For the best experience, open
https://m.punjabitribuneonline.com
on your mobile browser.
Advertisement

ਨਸ਼ਿਆਂ ਦੇ ਖਾਤਮੇ ਲਈ ਔਰਤਾਂ ਕ੍ਰਾਂਤੀਕਾਰੀ ਭੂਮਿਕਾ ਨਿਭਾਉਣ: ਪੁਰੋਹਿਤ

08:51 AM Jul 26, 2024 IST
ਨਸ਼ਿਆਂ ਦੇ ਖਾਤਮੇ ਲਈ ਔਰਤਾਂ ਕ੍ਰਾਂਤੀਕਾਰੀ ਭੂਮਿਕਾ ਨਿਭਾਉਣ  ਪੁਰੋਹਿਤ
ਫ਼ਿਰੋਜ਼ਪੁਰ ਪੁਲੀਸ ਵੱਲੋਂ ਫੜੇ ਗਏ ਨਸ਼ੇ ਅਤੇ ਹਥਿਆਰਾਂ ਸਬੰਧੀ ਰਾਜਪਾਲ ਨੂੰ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਸੌਮਿਆ ਮਿਸ਼ਰਾ।
Advertisement

ਸੰਜੀਵ ਹਾਂਡਾ
ਫ਼ਿਰੋਜ਼ਪੁਰ, 25 ਜੁਲਾਈ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਆਪਣੀ ਫ਼ਿਰੋਜ਼ਪੁਰ ਫੇਰੀ ਦੌਰਾਨ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਔਰਤਾਂ ਕ੍ਰਾਂਤੀਕਾਰੀ ਭੂਮਿਕਾ ਨਿਭਾਉਣ। ਰਾਜਪਾਲ ਨੇ ਤਿੰਨ ਸਾਲ ਪਹਿਲਾਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪਿੰਡ ਪੱਧਰ ’ਤੇ ਡਿਫ਼ੈਂਸ ਕਮੇਟੀਆਂ ਬਣਾਉਣ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਬਾਰੇ ਕੇ ਪਿੰਡ ਵਿੱਚ ਕਮੇਟੀ ਆਗੂਆਂ ਤੇ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਇੱਕ ਸਾਲ ਦੇ ਅੰਦਰ-ਅੰਦਰ ਭਾਰਤ-ਪਾਕਿ ਸਰਹੱਦ ’ਤੇ ਐਂਟੀ ਡਰੋਨ ਤਕਨਾਲੋਜੀ ਲਗਾ ਦਿੱਤੀ ਜਾਵੇਗੀ, ਜਿਸ ਨਾਲ ਪਾਕਿਸਤਾਨ ਤੋਂ ਡਰੋਨ ਰਾਹੀਂ ਹੁੰਦੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਬੰਦ ਹੋ ਜਾਵੇਗੀ।
ਅਧਿਕਾਰੀਆਂ ਨੂੰ ਹੁਕਮ ਜਾਰੀ ਕਰਦਿਆਂ ਰਾਜਪਾਲ ਨੇ ਆਖਿਆ ਕਿ ਨਸ਼ਿਆਂ ਦੇ ਸੌਦਾਗਰਾਂ ਨਾਲ ਪੂਰੀ ਸਖ਼ਤੀ ਵਰਤੀ ਜਾਵੇ। ਉਨ੍ਹਾਂ ਕਿਹਾ ਪਾਕਿਸਤਾਨ ਨਸ਼ੇ ਅਤੇ ਹਥਿਆਰਾਂ ਦੇ ਸੌਦਾਗਰਾਂ ਦੀ ਪੁਸ਼ਤ ਪਨਾਹੀ ਕਰ ਕੇ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਦੀਆਂ ਸਾਜ਼ਿਸ਼ਾਂ ਰਚ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਚੰਗੀ ਭੂਮਿਕਾ ਨਿਭਾਉਣ ਵਾਲੀਆਂ ਸਰਹੱਦੀ ਪਿੰਡਾਂ ਦੀਆਂ ਕਮੇਟੀਆਂ ਤੇ ਪੰਚਾਇਤਾਂ ਨੂੰ ਨਕਦ ਇਨਾਮ ਦਿੱਤੇ ਜਾਣਗੇ ਤੇ ਕਿਸੇ ਪਿੰਡ ਦੇ ਨਸ਼ਾ ਮੁਕਤ ਹੋਣ ’ਤੇ ਇਨਾਮੀ ਰਾਸ਼ੀ ਜਾਰੀ ਕੀਤੀ ਜਾਵੇਗੀ। ਇਸ ਮੌਕੇ ਮੁੱਖ ਸਕੱਤਰ ਪੰਜਾਬ ਸਰਕਾਰ ਅਨੁਰਾਗ ਵਰਮਾ ਨੇ ਵੀ ਸੁਰੱਖਿਆ ਕਮੇਟੀਆਂ ਦੀ ਸ਼ਲਾਘਾ ਕੀਤੀ।

Advertisement

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਾਨਕਸਰ ਮੱਥਾ ਟੇਕਿਆ

ਜਗਰਾਉਂ (ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ):

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਗੁਰਦੁਆਰਾ ਨਾਨਕਸਰ ਪਹੁੰਚਣ ’ਤੇ ਨਾਨਕਸਰ ਅਸਥਾਨ ਦੇ ਬਾਬਾ ਘਾਲਾ ਸਿੰਘ, ਬਾਬਾ ਲੱਖਾ ਸਿੰਘ ਨੇ ਨਾਨਕਸਰ ਸੰਪਰਦਾਇ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸਿਰੋਪਾਓ, ਪ੍ਰਸ਼ਾਦ ਅਤੇ ਸਨਮਾਨ ਚਿੰਨ੍ਹ ਭੇਟ ਕੀਤਾ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਆਖਿਆ ਕਿ ਉਹ ਗੁਰੂ ਘਰ ਨਤਮਸਤਕ ਹੋਣ ਲਈ ਆਏ ਹਨ, ਇਹ ਫੇਰੀ ਸਿਆਸੀ ਨਹੀਂ ਹੈ।

Advertisement
Author Image

joginder kumar

View all posts

Advertisement
Advertisement
×