For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਦੀ ਜਿੱਤ ’ਚ ਅਹਿਮ ਭੂਮਿਕਾ ਨਿਭਾਉਣਗੀਆਂ ਔਰਤਾਂ: ਸੁਖਬੀਰ

09:11 AM Mar 17, 2024 IST
ਅਕਾਲੀ ਦਲ ਦੀ ਜਿੱਤ ’ਚ ਅਹਿਮ ਭੂਮਿਕਾ ਨਿਭਾਉਣਗੀਆਂ ਔਰਤਾਂ  ਸੁਖਬੀਰ
ਬਠਿੰਡਾ ਦਿਹਾਤੀ ਵਿੱਚ ਪੁੱਜੀ ਅਕਾਲੀ ਦੀ ਯਾਤਰਾ ਦਾ ਸਵਾਗਤ ਕਰਦੀਆਂ ਹੋਈਆਂ ਔਰਤਾਂ।
Advertisement

ਮਨੋਜ ਸ਼ਰਮਾ
ਬਠਿੰਡਾ, 16 ਮਾਰਚ
ਵਿਧਾਨ ਸਭਾ ਹਲਕੇ ਲੰਬੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਅੱਜ ਸ਼ਾਮ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਨੰਦਗੜ੍ਹ ਵਿੱਚ ਦਾਖ਼ਲ ਹੋਈ। ਪਿੰਡ ਵਿੱਚ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਔਰਤਾਂ ਦਾ ਵੱਡਾ ਇਕੱਠ ਜੁੜਿਆ ਹੋਇਆ ਸੀ। ਜਿਉਂ ਹੀ ਯਾਤਰਾ ਉੱਥੇ ਪੁੱਜੀ ਤਾਂ ਹਰਗੋਬਿੰਦ ਕੌਰ ਅਤੇ ਉਸ ਦੀ ਟੀਮ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾ ਦੇ ਕੇ ਸਨਮਾਨਿਆ ਗਿਆ।
ਇਸ ਮੌਕੇ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ ਪੰਜਾਬ ਦੀਆਂ ਔਰਤਾਂ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਨੂੰ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਹੋਵੇਗੀ। ਉਨ੍ਹਾਂ ਇਹ ਵੀ ਦੁਹਰਾਇਆ ਕਿ ਚੋਣਾਂ ਦੌਰਾਨ ਔਰਤਾਂ ਨੂੰ ਬਣਦੀ ਥਾਂ ਦਿੱਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ, ਸਰਕਲ ਪ੍ਰਧਾਨ ਗੁਰਜੋਤ ਕੌਰ, ਸਰਕਲ ਪ੍ਰਧਾਨ ਸਤਵਿੰਦਰ ਕੌਰ, ਸਰਕਲ ਪ੍ਰਧਾਨ ਸ਼ਰਨਜੀਤ ਕੌਰ ਅਤੇ ਹੋਰ ਆਗੂ ਹਾਜ਼ਰ ਸਨ।

Advertisement

Advertisement
Author Image

sanam grng

View all posts

Advertisement
Advertisement
×