ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤੋਗਾਵਾਲ ਦੀਆਂ ਮਹਿਲਾ ਮਜ਼ਦੂਰਾਂ ਵੱਲੋਂ ਏਡੀਸੀ ਦਫ਼ਤਰ ਅੱਗੇ ਨਾਅਰੇਬਾਜ਼ੀ

09:07 AM Sep 03, 2024 IST
ਸੰਗਰੂਰ ’ਚ ਮਗਨਰੇਗਾ ਤਹਿਤ ਕੰਮ ਨਾ ਮਿਲਣ ਤੋਂ ਖਫ਼ਾ ਏਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਮਜ਼ਦੂਰ ਔਰਤਾਂ।

ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਸਤੰਬਰ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪਿੰਡ ਤੋਗਾਵਾਲ ਦੇ ਪੇਂਡੂ ਦਲਿਤ ਮਜ਼ਦੂਰ ਔਰਤਾਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮਜ਼ਦੂਰ ਮਗਨਰੇਗਾ ਸਕੀਮ ਤਹਿਤ ਕੰਮ ਨਾ ਮਿਲਣ ਤੋਂ ਖਫ਼ਾ ਹਨ। ਮਗਨਰੇਗਾ ਮਜ਼ਦੂਰਾਂ ਵਲੋਂ ਮੌਕੇ ’ਤੇ ਪੁੱਜੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਮੰਗ ਪੱਤਰ ਵੀ ਸੌਂਪਿਆ ਅਤੇ ਤੁਰੰਤ ਮੰਗਾਂ ਦਾ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਜਿਲਾ ਪ੍ਰਧਾਨ ਬਲਜੀਤ ਸਿੰਘ ਅਤੇ ਜਿਲਾ ਆਗੂ ਜਗਤਾਰ ਸਿੰਘ ਖਾਲਸਾ ਨੇ ਕਿਹਾ ਕਿ 100 ਦਿਨ ਕੰਮ ਦੇਣ ਦੀ ਗਾਰੰਟੀ ਦਾ ਕਾਨੂੰਨ ਬਣਿਆ ਹੋਇਆ ਹੈ ਪਰੰਤੂ ਇਸ ਕਾਨੂੰਨ ਤਹਿਤ ਮਜ਼ਦੂਰਾਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ ਅਤੇ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕਾਨੂੰਨ ਤਹਿਤ 100 ਦਿਨ ਦਾ ਕੰਮ ਦਿੱਤਾ ਜਾਣਾ ਚਾਹੀਦਾ ਹੈ ਪਰੰਤੂ ਮਗਨਰੇਗਾ ਮਜ਼ਦੂਰਾਂ ਨੂੰ ਬੜੀ ਮੁਸ਼ਕਲ ਨਾਲ ਪ੍ਰਤੀ ਮਜ਼ਦੂਰ ਸਿਰਫ਼ 10 ਤੋਂ 20 ਦਿਨ ਕੰਮ ਮਿਲਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਨੇਕਾਂ ਪਿੰਡਾਂ ਵਿਚ ਅਜੇ ਵੀ ਪੇਂਡੂ ਦਲਿਤ ਮਜ਼ਦੂਰਾਂ ਦੇ ਨਵੇਂ ਜੌਬ ਕਾਰਡ ਨਹੀਂ ਬਣਾਏ ਜਾ ਰਹੇ, ਜਿਸ ਕਾਰਨ ਮਜ਼ਦੂਰ ਕੰਮ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਮਜ਼ਦੂਰਾਂ ਦੀ ਦਿਹਾੜੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਕਾਨੂੰਨ ਤਹਿਤ ਪੂਰਾ ਕੰਮ ਮਿਲ ਰਿਹਾ ਹੈ ਜਿਸ ਕਾਰਨ ਮਜ਼ਦੂਰਾਂ ਨੂੰ ਆਰਥਿਕ ਸਮੱਸਿਆਵਾਂ ਨਾਲ ਜੂਝਣਾ ਪੈਂਦਾ ਹੈ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿੰਡਾਂ ਅੰਦਰ ਮਗਨਰੇਗਾ ਕਾਨੂੰਨ ਤਹਿਤ ਪੂਰਾ ਕੰਮ ਦਿੱਤਾ ਜਾਵੇ, ਮਗਨਰੇਗਾ ਮਜ਼ਦੂਰਾਂ ਨਾਲ ਹੋ ਰਹੀ ਵਿਤਕਰੇਬਾਜ਼ੀ ਬੰਦ ਕੀਤੀ ਜਾਵੇ, ਮੰਗ ਅਨੁਸਾਰ ਕੰਮ ਦਿੱਤਾ ਜਾਵੇ, ਮਜ਼ਦੂਰਾਂ ਦੀ ਮੰਗ ਅਨੁਸਾਰ ਨਵੇਂ ਜੌਬ ਕਾਰਡ ਬਣਾਏ ਜਾਣ, ਮਜ਼ਦੂਰਾਂ ਦੀ ਦਿਹਾੜੀ ਵਿਚ ਵਾਧਾ ਕਰਦੇ ਹੋਏ ਦਿਹਾੜੀ 700 ਰੁਪਏ ਲਾਗੂ ਕੀਤੀ ਜਾਵੇ। ਇਸ ਮੌਕੇ ਮੰਗ ਪੱਤਰ ਲੈਣ ਤੋਂ ਬਾਅਦ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਮੰਗਾਂ-ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ।

Advertisement

ਮਨਰੇਗਾ ਮੁਲਾਜ਼ਮਾਂ ਨੂੰ ਤਨਖਾਹ ਲਈ ਹਰ ਵਾਰ ਕਰਨਾ ਪੈਂਦਾ ਸੰਘਰਸ਼: ਕਾਕੜਾ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਮਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਮਨਰੇਗਾ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਦੇ ਹੱਲ ਲਈ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪਰਿਸ਼ਦ ਨੂੰ ਮੰਗ ਪੱਤਰ ਸੌਂਪਿਆ ਗਿਆ। ਮਨਰੇਗਾ ਕਰਮਚਾਰੀ ਯੂਨੀਅਨ ਦੇ ਸੂਬਾ ਚੇਅਰਮੈਨ ਰਣਧੀਰ ਸਿੰਘ ਧੀਮਾਨ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਕਾਕੜਾ ਨੇ ਦੱਸਿਆ ਕਿ ਮਨਰੇਗਾ ਮੁਲਾਜ਼ਮਾਂ ਨੂੰ ਪਿਛਲੇ ਤਿੰਨ ਮਹੀਨੇ ਤੋਂ ਤਨਖ਼ਾਹਾਂ ਨਹੀਂ ਦਿੱਤੀਆਂ ਜਾ ਰਹੀਆ। ਮੰਹਿਗਾਈ ਦੇ ਦੌਰ ਵਿੱਚ ਇੱਕ ਦਿਨ ਵੀ ਪੈਸੇ ਬਿਨਾਂ ਡਿਊਟੀ ਕਰਨਾ ਮੁਸ਼ਕਲ ਹੈ ਪ੍ਰੰਤੂ ਨਰੇਗਾ ਮੁਲਾਜ਼ਮ ਪਿਛਲੇ ਤਿੰਨ ਮਹੀਨੇ ਤੋਂ ਤਨਖ਼ਾਹਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਮੁਲਾਜ਼ਮਾਂ ਨੂੰ ਨੌਕਰੀ ਕਰਦਿਆਂ ਪੰਦਰਾਂ ਸਾਲ ਹੋ ਗਏ ਹਨ ਪ੍ਰੰਤੂ ਅੱਜ ਵੀ ਤਨਖ਼ਾਹਾਂ ਲੈਣ ਲਈ ਹਰ ਵਾਰ ਸੰਘਰਸ਼ ਕਰਨਾ ਪੈਂਦਾ ਹੈ। ਇੱਕ ਪਾਸੇ ਤਨਖ਼ਾਹਾਂ ਨਿਗੂਣੀਆਂ ਹਨ ਦੂਜੇ ਪਾਸੇ ਪੈਸਾ ਸਟੇਟ ਹੈੱਡ ਕੁਆਰਟਰ ਅਤੇ ਜ਼ਿਲ੍ਹਾ ਪੱਧਰ ’ਤੇ ਪਿਆ ਹੋਣ ਦੇ ਬਾਵਜੂਦ ਵੀ ਸਮੇਂ ਸਿਰ ਜਾਰੀ ਨਹੀਂ ਕੀਤਾ ਜਾ ਰਿਹਾ।

Advertisement
Advertisement